ਲੁਧਿਆਣਾ 'ਚ ਵਕੀਲ ਨੇ ਕੀਤੀ ਖ਼ੁਦਕੁਸ਼ੀ
ਲੁਧਿਆਣਾ: ਸ਼ਹਿਰ ਦੇ ਮਨਜੀਤ ਨਗਰ ਵਿੱਚ ਇੱਕ ਵਕੀਲ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਗੁਰਦੀਪ ਸਿੰਘ ਵਜੋਂ ਹੋਈ ਹੈ। ਗੁਰਦੀਪ ਸਿੰਘ ਪੇਸ਼ੇ ਤੋਂ ਵਕੀਲ ਸੀ। ਗੁਰਦੀਪ ਵੱਲੋਂ ਖ਼ੁਦਕੁਸ਼ੀ ਕੀਤੇ ਜਾਣ ਦੇ ਸਹੀ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਮ੍ਰਿਤਕ ਵੱਲੋਂ ਖ਼ੁਦਕੁਸ਼ੀ ਕੀਤੇ ਜਾਣ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਫ਼ਿਲਹਾਲ ਪੁਲਿਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਲਏ ਹਨ ਅਤੇ ਮਾਮਲੇ ਦੀ ਜਾਂਚ ਜਾਰੀ ਹੈ।