ਹਰਪਾਲ ਸਿੰਘ ਚੀਮਾ ਨੇ ਕੀਤਾ ਖੇਮਕਰਨ ਹਲਕੇ ਦਾ ਦੌਰਾ - ਖੇਮਕਰਨ ਹਲਕੇ ਦੇ ਦੌਰੇ 'ਤੇ ਚੀਮਾ
ਤਰਨਤਾਰਨ : ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਤਰਨਤਾਰਨ ਦੇ ਸਰਹੱਦੀ ਹਲਕਾ ਖੇਮਕਰਨ ਦਾ ਦੌਰਾ ਕੀਤਾ। ਇਥੇ ਉਨ੍ਹਾਂ ਨੇ ਪਿੰਡ ਵਾਂ ਤਾਰਾ ਸਿੰਘ ਵਿਖੇ ਵੀ ਦੌਰਾ ਕੀਤਾ ਅਤੇ ਲੋਕਾਂ ਦੇ ਇੱਕਠ ਨੂੰ ਸੰਬੋਧਨ ਕੀਤਾ। ਹਰਪਾਲ ਚੀਮਾ ਨੇ ਕਾਂਗਰਸ ਸਰਕਾਰ ਨੂੰ ਸੂਬੇ ਵਿੱਚ ਫੇਲ੍ਹ ਦੱਸਦੇ ਹੋਏ ਜਨਤਾ ਨਾਲ ਕੀਤੇ ਵਾਅਦੇ ਪੂਰੇ ਨਾ ਕੀਤੇ ਜਾਣ ਦੀ ਗੱਲ ਆਖੀ। ਇਸ ਦੌਰਾਨ ਉਨ੍ਹਾਂ ਨੇ ਅਕਾਲੀ ਦਲ ਉੱਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ 10 ਸਾਲ ਰਾਜ ਕਰਨ ਵਾਲੀ ਇਸ ਸਰਕਾਰ ਨੇ ਪੰਜਾਬ ਦੀ ਆਰਥਿਕ ਹਾਲਤ ਹੋਰ ਵਿਗਾੜ ਦਿੱਤੀ ਹੈ। ਉਨ੍ਹਾਂ ਕਿਹਾ ਕਿ 1992 ਵਿਚ ਪੰਜਾਬ ਦੇ ਸਿਰ 8000 ਹਜ਼ਾਰ ਕਰੋੜ ਦਾ ਕਰਜ਼ਾ ਸੀ ਜੋ ਕਾਂਗਰਸ ਅਤੇ ਅਕਾਲੀਆਂ ਦੇ ਰਾਜ ਸਮੇਂ ਦੌਰਾਨ ਵੱਧ ਕੇ ਢਾਈ ਲੱਖ ਕਰੋੜ ਹੋ ਗਿਆ ਪੰਜਾਬ ਦੇ ਕਿਸਾਨਾਂ ਸਿਰ ਵੀ 90 ਹਜ਼ਾਰ ਕਰੋੜ ਦਾ ਕਰਜ਼ਾ ਚੜਿਆ ਹੋਇਆ ਹੈ ਕਿਸਾਨ ਆਰਥਿਕ ਮੰਦਹਾਲੀ ਦੇ ਦੌਰ ਵਿਚੋਂ ਲੰਘ ਰਿਹਾ ਹੈ। ਉਨ੍ਹਾਂ ਕਿਹਾ ਪੰਜਾਬ ਬਿਜਲੀ ਸਰਪਲਸ ਸੂਬਾ ਹੈ ਪਰ ਇਥੇ ਪੂਰੇ ਦੇਸ਼ ਨਾਲੋਂ ਬਿਜਲੀ ਜ਼ਿਆਦਾ ਮਹਿੰਗੀ ਹੈ ਅਤੇ ਹੋਰਨਾਂ ਸੂਬਿਆਂ ਤੋਂ ਬਿਜਲੀ ਲੈਣੀ ਪੈ ਰਹੀ ਹੈ।