ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਖ ਵੱਖ ਸਟੇਸ਼ਨਾਂ ਤੋਂ ਚੁੱਕੇ ਧਰਨੇ - railway stations
ਲੁਧਿਆਣਾ: ਖੇਤੀ ਕਾਨੂੰਨਾਂ ਖਿਲਾਫ਼ ਲੱਗਭਗ 50 ਦਿਨ ਤੋਂ ਵੀ ਵੱਧ ਵੱਖ-ਵੱਖ ਕਿਸਾਨ ਜਥੇਬੰਦੀਆਂ ਰੇਲਵੇ ਪਲੇਟਫਾਰਮ 'ਤੇ ਬੈਠੀਆਂ ਸਨ। ਪਰ ਮੁੱਖ ਮੰਤਰੀ ਨਾਲ ਮੀਟਿੰਗ ਕਰਨ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਰੇਲਾਂ ਚਲਾਉਣ ਦੇਣ ਦਾ ਫੈਸਲਾ ਲਿਆ ਸੀ, ਜਿਸ ਤੋਂ ਬਾਅਦ ਵੱਖ ਵੱਖ ਸਟੇਸ਼ਨਾਂ ਤੋਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਆਪਣਾ ਧਰਨਾ ਚੁੱਕ ਲਏ ਹਨ। ਲੁਧਿਆਣਾ ਸਮਰਾਲਾ ਰੇਲਵੇ ਸਟੇਸ਼ਨ ਦੇ ਬਾਹਰ ਧਰਨਾ 'ਤੇ ਬੈਠੇ ਕਿਸਾਨਾਂ ਨੇ ਕਿਹਾ ਕਿ ਸਾਡੀਆਂ ਕਿਸਾਨ ਜਥੇਬੰਦੀਆਂ ਨੇ ਇਹ ਫੈਸਲਾ ਲਿਆ ਹੈ ਕਿ ਇਸ ਨਾਲ ਪੰਜਾਬ ਦਾ ਆਰਥਿਕ ਨੁਕਸਾਨ ਹੋ ਰਿਹਾ ਸੀ ਅਤੇ ਖਾਦ ਦੀ ਘਾਟ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਦਿੱਲੀ ਜਾਣ ਦੀ ਤਿਆਰੀ ਕਰ ਲਈ ਹੈ, ਜਿਸ 'ਚ ਵੱਡੀ ਗਿਣਤੀ ਚ ਕਿਸਾਨਾਂ ਦਿੱਲੀ ਜਾਣ ਲਈ ਤਿਆਰ ਹਨ।