ਆਜ਼ਾਦ ਉਮੀਦਵਾਰ ਦੇ ਹੱਕ 'ਚ ਰਾਏਕੋਟ 'ਚ ਸਾਂਝੇ ਮੋਰਚੇ ਦੇ ਆਗੂਆਂ ਨੇ ਕੀਤਾ ਚੋਣ ਪ੍ਰਚਾਰ - ਆਜ਼ਾਦ ਉਮੀਦਵਾਰ
ਲੁਧਿਆਣਾ:ਪੰਜਾਬ 'ਚ 14 ਫਰਵਰੀ ਨੂੰ ਨਗਰ ਕੌਂਸਲ ਚੋਣਾਂ ਤੇ ਨਗਰ ਪੰਚਾਇਤੀ ਚੋਣਾਂ ਹੋਣ ਜਾ ਰਹੀਆਂ ਹਨ। ਇਸ ਦੇ ਚਲਦੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਜ਼ੋਰਾਂ 'ਤੇ ਹੈ।ਚੋਣਾਂ ਦੇ ਮੱਦੇਨਜ਼ਰ ਨਗਰ ਕੌਂਸਲ ਰਾਏਕੋਟ ਦੇ ਵਾਰਡ ਨੰਬਰ-10 ਤੋਂ ਸਾਂਝੇ ਮੋਰਚੇ ਦੇ ਉਮੀਦਵਾਰ ਤੇ ਸਾਬਕਾ ਕੌਂਸਲਰ ਰਾਜ ਕੁਮਾਰ ਰਾਜੂ ਨੇ ਆਪਣੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ। ਇਸ ਮੌਕੇ ਵੱਡੀ ਗਿਣਤੀ 'ਚ ਲੋਕਾਂ ਤੇ ਸਾਂਝੇ ਮੋਰਚੇ ਦੇ ਆਗੂਆਂ ਵੱਲੋਂ ਸ਼ਿਰਕਤ ਕੀਤੀ ਗਈ।ਸਾਂਝੇ ਮੋਰਚੇ ਦੇ ਆਗੂਆਂ ਨੇ ਪਾਰਟੀ ਦੇ ਆਜ਼ਾਦ ਉਮੀਦਵਾਰ ਰਾਜ ਕੁਮਾਰ ਰਾਜੂ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ ਤੇ ਉਨ੍ਹਾਂ ਦੀ ਜਿੱਤ ਦਾ ਦਾਅਵਾ ਕੀਤਾ।