ਰੂਪਨਗਰ: ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਵਿਰੁੱਧ ਵੱਖ-ਵੱਖ ਜਥੇਬੰਦੀਆਂ ਨੇ ਕੀਤਾ ਰੋਸ ਪ੍ਰਦਰਸ਼ਨ - ਰੂਪਨਗਰ ਡਿਪਟੀ ਕਮਿਸ਼ਨਰ
ਰੂਪਨਗਰ: ਬੁੱਧਵਾਰ ਨੂੰ ਵੱਖ-ਵੱਖ ਜਥੇਬੰਦੀਆਂ ਜਿਵੇਂ ਪੰਜਾਬ ਸਟੂਡੈਂਟ ਯੂਨੀਅਨ, ਸੀਪੀਆਈ, ਆਰ.ਐੱਮ.ਪੀ.ਆਈ, ਲੋਕ ਸੰਗਰਾਮ ਮੰਚ ਅਤੇ ਇਨਕਲਾਬੀ ਜਮਹੂਰੀ ਮੋਰਚਾ ਵੱਲੋਂ ਸਾਂਝੇ ਤੌਰ 'ਤੇ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਵਿਰੁੱਧ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਪੰਜਾਬ ਸਟੂਡੈਂਟ ਯੂਨੀਅਨ ਦੇ ਆਗੂ ਜਗਮਨ ਸਿੰਘ ਸੈਣੀ ਨੇ ਕਿਹਾ ਕਿ ਦੇਸ਼ ਵਿੱਚ ਸਿਆਸੀ ਸਮਾਜਿਕ ਜਨਤਕ ਇੱਕਠ 'ਤੇ ਲਗਾਈ ਪਾਬੰਦੀ ਨੂੰ ਖਤਮ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਤਾਲਾਬੰਦੀ ਦੌਰਾਨ ਆਮ ਲੋਕਾਂ 'ਤੇ ਲਾਏ ਗਏ ਝੂਠੇ ਕੇਸ ਵਾਪਸ ਲਏ ਜਾਣ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਖੇਤੀ ਖੇਤਰ ਵਿੱਚ ਲਿਆਂਦੇ ਤਿੰਨੇ ਆਰਡੀਨੈਂਸ ਅਤੇ ਬਿਜਲੀ ਐਕਟ 2020 ਨੂੰ ਤੁਰੰਤ ਰੱਦ ਕੀਤਾ ਜਾਵੇ।