ਕਾਨੂੰਨੀ ਸੇਵਾ ਅਥਾਰਟੀ ਵੱਲੋਂ ਕੱਢੀ ਗਈ ਕਾਨੂੰਨੀ ਜਾਗਰੂਕਤਾ ਰੈਲੀ
ਸ੍ਰੀ ਮੁਕਤਸਰ ਸਾਹਿਬ: ਸਰਕਾਰੀ ਸੀਨੀਅਰ ਸੈਕੰਡਰੀ ਗਰਲਜ਼ ਸਕੂਲ ਵਿੱਚ ਗਾਂਧੀ ਜੈਯੰਤੀ ਮੌਕੇ ਕਾਨੂੰਨੀ ਸੇਵਾ ਅਥਾਰਟੀ ਵੱਲੋਂ ਜਾਗਰੂਕ ਰੈਲੀ ਕੱਢੀ ਗਈ। ਜਿਸ ਵਿੱਚ ਵਿਸ਼ੇਸ਼ ਤੌਰ 'ਤੇ ਸੈਸ਼ਨ ਜੱਜ ਅਰੁਨਵੀਰ ਪਹੁੰਚੇ। ਉਨ੍ਹਾਂ ਵੱਲੋਂ ਹਰੀ ਝੰਡੀ ਦੇ ਕੇ ਰੈਲੀ ਨੂੰ ਰਵਾਨਾ ਕੀਤਾ ਅਤੇ ਗਾਂਧੀ ਜੈਅੰਤੀ ਬਾਰੇ ਗਾਂਧੀ ਜੀ ਦੇ ਇਤਿਹਾਸ ਬਾਰੇ ਬੱਚਿਆਂ ਨੂੰ ਜਾਗਰੂਕ ਕੀਤਾ। ਇਸ ਮੌਕੇ ਸਕੂਲ ਦੀ ਮੈਡਮ ਅਮਨ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਰੈਲੀ ਦਾ ਮੁੱਖ ਮਕਸਦ ਲੋਕਾਂ ਨੂੰ ਕਾਨੂੰਨੀ ਸੇਵਾ ਪ੍ਰਤੀ ਜਾਗਰੂਕ ਕਰਨਾ ਭਾਰਤੀ ਸੰਵਿਧਾਨ ਅਨੁਸਾਰ ਨਾਗਰਿਕਾਂ ਨੂੰ ਮਿਲੇ ਅਧਿਕਾਰਾਂ ਪ੍ਰਤੀ ਸੁਚੇਤ ਕਰਨਾ ਲਈ ਆਪਣੇ ਆਲੇ ਦੁਆਲੇ ਦੀ ਸਾਫ਼-ਸਫਾਈ ਦਾ ਵਿਸ਼ੇਸ਼ ਧਿਆਨ ਰੱਖਣਾ ਪੜ੍ਹਾਈ ਦੀ ਅਹਿਮੀਅਤ ਤੋਂ ਇਲਾਵਾ ਆਪਣੇ ਬੁੱਢੇ ਫ਼ਰਜ਼ਾਂ ਪ੍ਰਤੀ ਜਾਗਰੂਕ ਕਰਨਾ ਹੈ।