ਸ੍ਰੀ ਅਨੰਦਪੁਰ ਸਾਹਿਬ 'ਚ ਮਹਿੰਗਾਈ ਵਿਰੁੱਧ ਕਾਂਗਰਸੀ ਵਰਕਰਾਂ ਨੇ ਕੀਤਾ ਧਰਨਾ ਪ੍ਰਦਰਸ਼ਨ - Modi warmed the government
ਰੋਪੜ :ਅੱਜ ਬਲਾਕ ਕਾਂਗਰਸ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਐਸ.ਡੀ.ਐਮ ਦਫਤਰ ਦੇ ਬਾਹਰ ਬਲਾਕ ਕਾਂਗਰਸ ਦੇ ਪ੍ਰਧਾਨ ਪ੍ਰੇਮ ਸਿੰਘ ਬਾਸੋਵਾਲ ਦੀ ਅਗਵਾਈ ਵਿੱਚ ਕਾਂਗਰਸੀ ਵਰਕਰਾਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਵੱਲੋਂ ਇਹ ਧਰਨਾ ਸਪੀਕਰ ਰਾਣਾ ਕੇਪੀ ਦੇ ਆਦੇਸ਼ ਅਨੁਸਾਰ ਦਿੱਤਾ। ਇਸ ਵਿੱਚ ਦੇਸ਼ ਵਿੱਚ ਵੱਧ ਰਹੀਆਂ। ਤੇਲ ਦੀਆਂ ਕੀਮਤਾਂ, ਘਰੇਲੂ ਗੈਸ ਦੀਆਂ ਕੀਮਤਾਂ ਅਤੇ ਹੋਰ ਮਹਿੰਗਾਈ ਬਾਰੇ ਕੇਂਦਰ ਸਰਕਾਰ ਨੂੰ ਕੋਸਿਆ। ਇਨ੍ਹਾਂ ਕਾਂਗਰਸੀ ਆਗੂਆਂ ਨੇ ਵਧੀਆ ਤੇਲ ਦੀਆਂ ਕੀਮਤਾਂ ਅਤੇ ਮਹਿੰਗਾਈ ਦੇ ਲਈ ਕੇਂਦਰ ਵਿੱਚ ਮੋਦੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਇਸੀ ਧਰਨੇ ਦੌਰਾਨ ਉਨ੍ਹਾਂ ਨੇ ਕਿਸਾਨੀ ਅੰਦੋਲਨ ਦੀ ਹਮਾਇਤ ਕੀਤੀ ਅਤੇ ਕਿਹਾ ਕਿ ਕਾਂਗਰਸ ਪਾਰਟੀ ਹਰ ਸਮੇਂ ਕਿਸਾਨਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਅਗਰ ਪੈਟਰੋਲ-ਡੀਜ਼ਲ ਘਰੇਲੂ ਗੈਸ ਦੀਆਂ ਕੀਮਤਾਂ ਨਹੀਂ ਘਟਾਈਆਂ ਅਤੇ ਤਿੰਨ ਕਾਲੇ ਕਨੂੰਨ ਰੱਦ ਨਹੀਂ ਕੀਤੇ ਜਾਂਦੇ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹਿਣੇ।