ਲਿਬਰੇਸ਼ਨ ਪਾਰਟੀ ਤੇ ਮਜ਼ਦੂਰ ਮੁਕਤੀ ਮੋਰਚਾ ਨੇ ਸਾੜੀ ਮੋਦੀ ਤੇ ਖੱਟਰ ਦੀ ਅਰਥੀ - ਸੀਪੀਆਈ
ਨਵੇਂ ਪਾਸ ਕੀਤੇ ਖੇਤੀ ਕਾਨੂੰਨਾਂ ਤੇ ਬਿਜਲੀ ਬਿੱਲ 2020 ਖਿਲਾਫ਼ ਸ਼ਾਂਤਮਈ ਸੰਘਰਸ਼ ਕਰ ਰਹੇ ਕਿਸਾਨਾਂ ਉੱਤੇ ਕੇਂਦਰ ਤੇ ਹਰਿਆਣਾ ਸਰਕਾਰਾਂ ਵੱਲੋਂ ਕੀਤੇ ਜਾ ਰਹੇ ਲਾਠੀਚਾਰਜ ਤੇ ਲਾਈਆਂ ਰੋਕਾ ਖਿਲਾਫ਼ ਸੀ ਪੀ ਆਈ (ਐਮਐਲ) ਲਿਬਰੇਸ਼ਨ ਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਨੇ ਮੋਦੀ ਅਤੇ ਖੱਟਰ ਸਰਕਾਰ ਦੀਆਂ ਅਰਥੀਆਂ ਸਾੜ ਕੇ ਰੋਸ਼ ਪ੍ਰਦਰਸ਼ਨ ਕੀਤਾ।