LIC ਏਜੰਟਾਂ ਦਾ ਕਿਸਾਨਾਂ ਨੂੰ ਸਮਰਥਨ, ਧਰਨਾ ਲਾ ਖੇਤੀ ਕਾਨੂੰਨਾਂ ਦਾ ਕੀਤਾ ਵਿਰੋਧ
ਸ੍ਰੀ ਫ਼ਤਿਹਗੜ੍ਹ ਸਾਹਿਬ: ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨ ਖੇਤੀ ਕਾਨੂੰਨ ਨੂੰ ਰੱਦ ਕਰਵਾਉਣ ਦੇ ਲਈ ਕਿਸਾਨ ਜਥੇਬੰਦੀਆਂ ਦਾ ਧਰਨਾ ਲਗਾਤਾਰ ਜਾਰੀ ਹੈ, ਜਿਸ ਵਿੱਚ ਵੱਖ ਵੱਖ ਵਰਗ ਕਿਸਾਨ ਜਥੇਬੰਦੀਆਂ ਨੂੰ ਸਹਿਯੋਗ ਦੇ ਰਹੇ ਹਨ। ਉੱਥੇ ਹੀ ਲਾਈਫ ਇੰਸ਼ੋਰੈਂਸ ਏਜੰਟ ਫੈਡਰੇਸ਼ਨ ਆਫ਼ ਇੰਡਿਆ ਨੇ ਵੀ ਕਿਸਾਨੀ ਸੰਘਰਸ਼ ਸ਼ਾਮਿਲ ਹੋ ਕੇ ਇਸ ਦੀ ਪ੍ਰਦਰਸ਼ਨ ਦੀ ਹਿਮਾਇਤ ਕੀਤੀ। ਇਸ ਮੌਕੇ ਗੱਲਬਾਤ ਕਰਦੇ ਹੋਏ ਮੰਡੀ ਗੋਬਿੰਦਗੜ੍ਹ ਦੇ ਬਰਾਂਚ ਪ੍ਰਧਾਨ ਸਵਰਨ ਸਿੰਘ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਕਿਸਾਨ ਜਥੇਬੰਦੀਆਂ ਨੂੰ ਪੂਰਨ ਤੌਰ ਤੇ ਸਮਰਥਨ ਹੈ।