ਲਾਈਨਜ਼ ਕਲੱਬ ਮਲੇਰਕੋਟਲਾ ਨੇ ਕੋਰੋਨਾ ਨਿਯਮਾਂ ਦੀ ਪਾਲਣਾ ਕਰਨ ਵਾਲੇ ਸੀਨੀਅਰ ਸਿਟੀਜ਼ਨਸ ਨੂੰ ਕੀਤਾ ਸਨਮਾਨਤ
ਸੰਗਰੂਰ :ਲਾਈਨਜ਼ ਕਲੱਬ ਮਲੇਰਕੋਟਲਾ ਵੱਲੋਂ ਇੱਕ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਸਮਾਰੋਹ ਦੇ ਵਿੱਚ ਸੰਸਥਾ ਵੱਲੋਂ ਕੋਰੋਨਾ ਨਿਯਮਾਂ ਦੀ ਪਾਲਣਾ ਕਰਨ ਵਾਲੇ ਸੀਨੀਅਰ ਸਿਟੀਜ਼ਨਸ ਨੂੰ ਖ਼ਾਸ ਤੌਰ 'ਤੇ ਸਨਮਾਨਤ ਕੀਤਾ ਗਿਆ। ਇਸ ਮੌਕੇ ਸ਼ਹਿਰ ਦੇ ਐਸਡੀਐਮ ਵਿਕਰਮਜੀਤ ਸਿੰਘ ਪਾਂਥੇ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਸ਼ਹਿਰ ਦੇ ਕਈ ਨਿੱਜੀ ਹਸਪਤਾਲਾਂ ਦੇ ਡਾਕਟਰ ਵੀ ਇਸ ਸਮਾਗਮ 'ਚ ਸ਼ਾਮਲ ਹੋਏ। ਐਸਡੀਐਮ ਵਿਕਰਮਜੀਤ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਦੌਰਾਨ ਸੀਨੀਅਰ ਸਿਟੀਜ਼ਨਸ ਨੇ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਨਿਯਮਾਂ ਦੀ ਪਾਲਣਾ ਕਰਕੇ ਵੱਖਰੀ ਮਿਸਾਲ ਪੇਸ਼ ਕੀਤੀ ਹੈ। ਉਨ੍ਹਾਂ ਲਾਈਨਜ਼ ਕਲੱਬ ਵੱਲੋਂ ਸੀਨੀਅਰ ਸਿਟੀਜ਼ਨਸ ਦੀ ਹੌਸਲਾ ਅਫਜਾਈ ਦੇ ਇਸ ਉਪਰਾਲੇ ਨੂੰ ਸ਼ਲਾਘਾਯੋਗ ਕਦਮ ਦੱਸਿਆ। ਇਸ ਮੌਕੇ ਸੰਸਥਾ ਦੇ ਮੈਂਬਰ ਡਾ. ਬਲਵਿੰਦਰ ਸਿੰਘ ਵਿਰਦੀ ਨੇ ਕਿਹਾ ਕਿ ਸੰਸਥਾ ਵੱਲੋਂ ਇਸ ਸਮਾਗਮ ਦਾ ਮੁਖ ਉਦੇਸ਼,ਕੋਰੋਨਾ ਕਾਲ 'ਚ ਸੀਨੀਅਰ ਸਿਟੀਜ਼ਨਸ ਵੱਲੋਂ ਘਰਾਂ 'ਚ ਰਹਿ ਕੇ ਅਹਿਮ ਯੋਗਦਾਨ ਦੇਣ ਲਈ ਉਨ੍ਹਾਂ ਦੀ ਹੌਂਸਲਾਅਫਜਾਈ ਕੀਤੀ ਗਈ। ਇਸ ਤੋਂ ਇਲਾਵਾ ਡਾਕਟਰਾਂ ਵੱਲੋਂ ਬਜ਼ੁਰਗ ਲੋਕਾਂ ਨੂੰ ਕੋਰੋਨਾ ਕਾਲ 'ਚ ਸਿਹਤ ਸੰਭਾਲ ਤੇ ਇਸ ਤੋਂ ਬਚਾਅ ਲਈ ਜਾਗਰੂਕ ਕੀਤਾ ਗਿਆ।