ਦੇਸੀ ਸ਼ਰਾਬ ਸਣੇ ਤਿੰਨ ਸ਼ਰਾਬ ਤਸਕਰ ਪੁਲਿਸ ਅੜਿਕੇ - ਅੰਮ੍ਰਿਤਸਰ
ਅੰਮ੍ਰਿਤਸਰ: ਜ਼ਿਲ੍ਹੇ ’ਚ ਪੁਲਿਸ ਵੱਲੋਂ ਪਿੰਡ ਭਰਾੜੀਵਾਲ ਤੋਂ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ। ਕਾਬੂ ਕੀਤੇ ਗਏ ਨਸ਼ਾ ਤਸਕਰਾਂ ਕੋਲੋਂ ਵੱਡੀ ਮਾਤਰਾ ਚ ਦੇਸੀ ਸ਼ਰਾਬ ਵੀ ਬਰਾਮਦ ਕੀਤੀ ਗਈ ਹੈ। ਮਾਮਲੇ ਸਬੰਧੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਾਬੂ ਕੀਤੇ ਗਏ ਮੁਲਜ਼ਮਾਂ ਖਿਲਾਫ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਨਾਲ ਹੀ ਉਨ੍ਹਾਂ ਨੇ ਇਹ ਵੀ ਦੱਸਿਆ ਕਿ ਜਿਸ ਕੋਲੋਂ ਇਹ ਦੇਸੀ ਸ਼ਰਾਬ ਲੈ ਕੇ ਆ ਰਹੇ ਸੀ ਉਸ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ ਹੈ। ਫਿਲਹਾਲ ਪੁਲਿਸ ਨੇ ਮੁਲਜ਼ਮਾਂ ਖਿਲਾਫ ਐਕਸਾਈਜ਼ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।