ਖੇਤੀ ਆਰਡੀਨੈਂਸਾਂ ਵਿਰੁੱਧ ਸੁਣੋ ਮਾਨਸਾ ਦੇ ਨੌਜਵਾਨਾਂ ਦੇ ਵਿਚਾਰ - ਮਾਨਸਾ ਵਿੱਚ ਪੰਜਾਬ ਬੰਦ
ਮਾਨਸਾ: ਖੇਤੀ ਆਰਡੀਨੈਂਸਾਂ ਵਿਰੁੱਧ ਅੱਜ ਪੂਰਾ ਪੰਜਾਬ ਸੜਕਾਂ 'ਤੇ ਹੈ। ਮਾਨਸਾ ਵਿੱਚ ਪੰਜਾਬ ਬੰਦ ਦੌਰਾਨ ਲੱਗੇ ਧਰਨੇ ਵਿੱਚ ਨੌਜਵਾਨਾਂ ਨੇ ਵੱਡੇ ਪੱਧਰ 'ਤੇ ਸ਼ਿਰਕਤ ਕੀਤੀ। ਇਸ ਮੌਕੇ ਨੌਜਵਾਨਾਂ ਦਾ ਕਹਿਣਾ ਹੈ ਕਿ ਉਹ ਕਿਸਾਨ ਤੇ ਲੋਕ ਮਾਰੂ ਆਰਡੀਨੈਂਸਾਂ ਵਿਰੁੱਧ ਸੰਘਰਸ਼ ਨੂੰ ਜਾਰੀ ਰੱਖਣਗੇ। ਇਸ ਮੌਕੇ ਪੜ੍ਹੇ ਲਿਖੇ ਨੌਜਵਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸਮਝ ਆ ਚੁੱਕੀ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਖੇਤੀ ਨੂੰ ਵੱਡੇ ਪੂੰਜੀਪਤੀਆਂ ਦੇ ਹੱਥਾਂ 'ਚ ਦੇ ਕੇ ਕਿਸਾਨਾਂ ਨੂੰ ਬਰਬਾਦ ਕਰਨਾ ਚਾਹੁੰਦੀ ਹੈ।