ਸੁਣੋ ਇਜਲਾਸ ਤੋਂ ਪਹਿਲਾ ਕੀ ਬੋਲੇ ਬਿਕਰਮ ਸਿੰਘ ਮਜੀਠੀਆ - ਸਰਕਾਰ
ਚੰਡੀਗੜ੍ਹ:ਪੰਜਾਬ ਸਰਕਾਰ ਦਾ 15ਵਾਂ ਵਿਸ਼ੇਸ਼ ਇਜਲਾਸ (Session) ਅੱਜ ਹੋਣ ਜਾ ਰਿਹਾ ਹੈ। ਸਰਕਾਰ ਵਲੋਂ ਬੁਲਾਇਆ ਗਿਆ ਇਹ ਇਜਲਾਸ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗਾ। ਇਜਲਾਸ ਤੋਂ ਪਹਿਲਾ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਕਿਸਾਨ ਅੰਦਲੋਨ ਵਿਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਕੋਈ ਨੌਕਰੀ (Job) ਨਹੀਂ ਦਿੱਤੀ।ਉਨ੍ਹਾਂ ਕਿਹਾ ਘਰ ਘਰ ਨੌਕਰੀ ਦੇਣ ਦੇ ਵਾਅਦੇ ਤੋਂ ਮੁਕਰ ਗਏ ਹਨ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਕੇਂਦਰ ਸਰਕਾਰ ਨਾਲ ਮਿਲਕੇ ਮਾਹੌਲ ਖਰਾਬ ਕਰ ਰਹੀ ਹੈ।ਉਨ੍ਹਾਂ ਨੇ ਕਿਹਾ ਹੈ ਕਿ ਵਿਧਾਨ ਸਭਾ ਵਿਚ ਮੁੱਦਿਆਂ ਉਤੇ ਚਰਚਾ ਕੀਤੀ ਜਾਵੇਗੀ।ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿਚ ਹਥਿਆਰਾਂ ਨੂੰ ਵਿਖਾ ਕੇ 84 ਵਾਲਾ ਮਾਹੌਲ ਨਾ ਬਣਾਉ।