ਅੰਮ੍ਰਿਤਸਰ ਦੇ ਗ੍ਰੀਨ ਐਵਨਿਊ ਵਿਖੇ ਨਾਜਾਇਜ਼ ਕਬਜਿਆਂ 'ਤੇ ਨਿਗਮ ਦਾ ਸ਼ਿਕੰਜਾ
ਅੰਮ੍ਰਿਤਸਰ: ਨਗਰ ਨਿਗਮ ਦੇ ਹੁਕਮਾਂ 'ਤੇ ਜਿਲ੍ਹੇ ਦੇ ਗ੍ਰੀਨ ਐਵਨਿਊ ਵਿਖੇ ਚਲ ਰਹੇ ਨਾਜਾਇਜ਼ ਕਬਜ਼ਿਆਂ ਨੂੰ ਹਟਾਇਆ ਗਿਆ ਹੈ। ਨਿਗਮ ਦੇ ਐਂਟੀ ਏਕਰੋਚਮੈਂਟ ਵਿਭਾਗ ਵੱਲੋਂ ਦੁਕਾਨਦਾਰਾਂ ਵੱਲੋਂ ਕੀਤੇ ਨਾਜਾਇਜ਼ ਕਬਜ਼ੇ 'ਤੇ ਬੁਲਡੋਜ਼ਰ ਚਲਾ ਦਿੱਤਾ ਗਿਆ ਹੈ। ਨਿਗਮ ਦੇ ਅਧਿਕਾਰੀ ਦਾ ਕਹਿਣਾ ਹੈ ਕਿ ਇਸ ਲਈ ਦੁਕਾਨਦਾਰਾਂ ਨੂੰ 2 ਮਹਿਨੇ ਪਹਿਲਾਂ ਨੋਟਿਸ ਵੀ ਦਿੱਤਾ ਗਿਆ ਸੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਨਾਜਾਇਜ਼ ਉਸਾਰੀਆਂ ਅਤੇ ਨਾਜ਼ਾਇਜ਼ ਕਬਜਿਆਂ ਨੂੰ ਹਟਾ ਲਿਆ ਜਾਵੇ। ਉਨ੍ਹਾਂ ਕਿਹਾ ਕਿ ਜੋ ਵੀ ਦੁਕਾਨਦਾਰ ਇਸ ਗੱਲ ਨੂੰ ਨਹੀਂ ਮੰਨਦਾ ਉਸ 'ਤੇ ਕਾਰਵਾਈ ਇਸੇ ਤਰ੍ਹਾਂ ਹੀ ਜਾਰੀ ਰਹੇਗੀ।