ਮਹਿੰਗਾਈ ਦੇ ਰੋਸ 'ਚ ਸਥਾਨਕ ਵਾਸੀਆਂ ਨੇ ਕੀਤਾ ਪ੍ਰਦਰਸ਼ਨ
ਫਿਲੌਰ: ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਉੱਤੇ ਅੱਜ ਸਥਾਨਕ ਵਾਸੀਆਂ ਨੇ ਮੋਦੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਮੋਦੀ ਸਰਕਾਰ ਪੈਟਰੋਲ, ਡੀਜ਼ਲ ਅਤੇ ਰਸੋਈ ਗੈੱਸ ਦੀਆਂ ਕੀਮਤਾਂ ਵਿੱਚ ਵਾਧਾ ਕਰਕੇ ਆਮ ਲੋਕਾਂ ਦੇ ਬਜਟ ਨੂੰ ਹਿੱਲਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮਹਿੰਗਾਈ ਹੋਣ ਨਾਲ ਉਨ੍ਹਾਂ ਨੂੰ ਆਪਣਾ ਘਰ ਦਾ ਗੁਜ਼ਾਰਾ ਕਰਨਾ ਮੁਸ਼ਕਲ ਹੋ ਗਿਆ ਹੈ। ਇਸ ਦੇ ਰੋਸ ਵਿੱਚ ਉਹ ਅੱਜ ਮੋਦੀ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰ ਰਹੇ ਹਨ।