ਕੋਰੋਨਾ ਵਾਇਰਸ ਦੇ ਚੱਲਦੇ ਮਾਨਸਾ ਦੇ ਸਿਵਲ ਹਸਪਤਾਲ ਨੂੰ ਕੀਤਾ ਲੌਕਡਾਊਨ
ਮਾਨਸਾ: ਕੋਰੋਨਾ ਵਾਇਰਸ ਦੇ ਵੱਧਦੇ ਫੈਲਾਅ ਨੂੰ ਰੋਕਣ ਲਈ ਕੇਂਦਰ ਸਰਕਾਰ ਨੇ ਸਮੁੱਚੇ ਦੇਸ਼ ਨੂੰ 21 ਦਿਨਾਂ ਲਈ ਲੌਕਡਾਉਨ ਕਰ ਦਿੱਤਾ ਹੈ ਜਿਸ ਮਗਰੋਂ ਪੂਰੇ ਪੰਜਾਬ ਨੂੰ ਪੂਰਨ ਤੌਰ 'ਤੇ ਬੰਦ ਕਰ ਦਿੱਤਾ ਗਿਆ। ਲੌਕਡਾਊਨ ਕਰਨ ਸਮੇਂ ਸਰਕਾਰ ਨੇ ਕੁਝ ਕੁ ਸੇਵਾਵਾਂ ਨੂੰ ਜਾਰੀ ਰੱਖਿਆ ਸੀ। ਇਸ 'ਚ ਕਰਿਆਨਾ ਸਟੋਰ, ਹਸਪਤਾਲ ਆਦਿ ਖੁੱਲ੍ਹੇ ਹਨ ਪਰ ਮਾਨਸਾ ਦੇ ਸਿਵਲ ਹਸਪਤਾਲ ਨੂੰ ਸੂਬਾ ਸਰਕਾਰ ਦੇ ਨਿਰਦੇਸ਼ਾਂ ਮੁਤਾਬਕ ਲੌਕਡਾਊਨ ਕਰ ਦਿੱਤਾ ਹੈ। ਸੀਨੀਅਰ ਮੈਡੀਕਲ ਅਫ਼ਸਰ ਡਾ. ਅਸ਼ੋਕ ਨੇ ਦੱਸਿਆ ਕਿ ਉਨ੍ਹਾਂ ਨੇ ਸਿਵਲ ਹਸਪਤਾਲ ਨੂੰ ਸਿਰਫ਼ ਕੋਰੋਨਾ ਵਾਇਰਸ ਦੇ ਮਰੀਜ਼ਾਂ ਲਈ ਲੌਕਡਾਊਨ ਕੀਤਾ ਹੈ। ਉਨ੍ਹਾਂ ਨੇ ਦੱਸਿਆ ਕਿ ਐਮਰਜੈਂਸੀ ਸੇਵਾਵਾਂ ਤੇ ਓਪੀਡੀ ਜੱਚਾ-ਬੱਚਾ ਕੇਂਦਰ 'ਚ ਰੈਡ ਕਰਾਂਸ ਬਿਲਡਿੰਗ 'ਚ ਸ਼ਿਫਟ ਕਰ ਦਿੱਤਾ ਹੈ।