ਬਰਨਾਲਾ 'ਚ ਲੌਕਡਾਊਨ ਰਿਹਾ ਸਫ਼ਲ, ਬਾਜ਼ਾਰ ਅਤੇ ਦੁਕਾਨਾਂ ਮੁਕੰਮਲ ਬੰਦ - ਐਮਰਜੈਂਸੀ ਸੇਵਾਵਾਂ ਨੂੰ ਹੀ ਛੋਟ
ਬਰਨਾਲਾ: ਪੰਜਾਬ 'ਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਜਿਸ ਨੂੰ ਲੈਕੇ ਸਰਕਾਰ ਵਲੋਂ ਸਖ਼ਤ ਰੁਖ ਵਰਤਦਿਆਂ ਐਤਵਾਰ ਨੂੰ ਮੁਕੰਮਲ ਬੰਦ ਦਾ ਐਲਾਨ ਕੀਤਾ ਗਿਆ। ਇਸ ਲੌਕਡਾਊਨ 'ਚ ਸਿਰਫ਼ ਐਮਰਜੈਂਸੀ ਸੇਵਾਵਾਂ ਨੂੰ ਹੀ ਛੋਟ ਦਿੱਤੀ ਗਈ। ਇਸ ਦੇ ਚੱਲਦਿਆਂ ਬਰਨਾਲਾ 'ਚ ਵੀ ਲੌਕਡਾਊਨ ਦਾ ਅਸਰ ਦੇਖਣ ਨੂੰ ਮਿਲਿਆ। ਜਿਥੇ ਦੁੱਧਮ ਫਲ ਸਬਜ਼ੀਆਂ, ਪੈਟਰੋਲ ਪੰਪ ਤੋਂ ਇਲਾਵਾ ਮੈਡੀਕਲ ਸਹੂਲਤਾਂ ਜਾਰੀ ਰਹੀਆਂ। ਜਦਕਿ ਬਰਨਾਲਾ ਸ਼ਹਿਰ ਅਤੇ ਜ਼ਿਲ੍ਹੇ ਦਾ ਬਾਜ਼ਾਰ ਮੁਕੰਮਲ ਬੰਦ ਰਹੇ।