ਸ੍ਰੀ ਫਤਿਹਗੜ੍ਹ ਸਾਹਿਬ 'ਚ ਲੱਗੀ ਲੋਕ ਅਦਾਲਤ
ਸ੍ਰੀ ਫਤਿਹਗੜ੍ਹ ਸਾਹਿਬ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ (District Legal Services Authority) ਵੱਲੋਂ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ (National Legal Services Authority) ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਤਹਿਤ ਸ੍ਰੀ ਫ਼ਤਹਿਗੜ੍ਹ ਸਾਹਿਬ ਦੀਆਂ ਅਦਾਲਤਾਂ ਅਤੇ ਸਬ-ਡਵੀਜ਼ਨ ਪੱਧਰ ਦੀਆਂ ਅਦਾਲਤਾਂ ਵਿਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਸ਼ੈਸ਼ਨਜ਼ ਜੱਜ ਕਮ ਚੇਅਰਮੈਨ ਨਿਰਭਓ ਸਿੰਘ ਗਿੱਲ ਨੇ ਦੱਸਿਆ ਕਿ ਲੋਕ ਅਦਾਲਤ ਵਿਚ ਕਰੀਬ ਕੇਸ ਰਾਜ਼ੀਨਾਮੇ ਯੋਗ ਸਮਝੋਤੇ ਲਈ ਵਿਚਾਰੇ ਗਏ ਸਨ ਅਤੇ ਦੋਵੇਂ ਪਾਰਟੀਆਂ ਦੇ ਆਪਸੀ ਸਹਿਮਤੀ ਨਾਲ ਕੇਸ ਸੈਟਲ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਲੋਕ ਅਦਾਲਤ ਵਿੱਚ ਵਿਸ਼ੇਸ਼ ਤੌਰ ਤੇ ਇਕ ਸਾਲ ਪੁਰਾਣਾ ਰਿਕਵਰੀ ਦਾ ਕੇਸ ਸੈਟਲ ਹੋਇਆ ਹੈ ਅਤੇ ਟਿਕਦੀ ਹੋਲਡਰ ਨੂੰ ਉਸ ਦੀ ਸਾਰੀ ਰਕਮ ਵਾਪਸ ਦਵਾਈ ਗਈ ਹੈ।