ਰਾਜਨੀਤਿਕ ਇਕੱਠ ’ਤੇ ਰੋਕ ਦੇ ਬਾਵਜੂਦ ਲੋਕ ਇਨਸਾਫ਼ ਪਾਰਟੀ ਵੱਲੋਂ ਅੰਮ੍ਰਿਤਸਰ ’ਚ ਇੱਕਠ - ban on political rallies
ਅੰਮ੍ਰਿਤਸਰ: ਜਿੱਥੇ ਇੱਕ ਪਾਸੇ ਪੰਜਾਬ ਸਰਕਾਰ ਵੱਲੋਂ ਕਰੋਨਾ ਵਾਇਰਸ ਦੇ ਚਲਦਿਆਂ ਪੰਜਾਬ ਚ ਰਾਜਨੀਤਕ ਰੈਲੀਆਂ ਤੇ ਰੋਕ ਲਗਾਈ ਹੋਈ ਹੈ, ਉੱਥੇ ਹੀ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਵੱਲੋਂ ਰਾਜਨੀਤਕ ਇਕੱਠ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਵੱਲੋਂ ਪੁੱਛੇ ਗਏ ਸਵਾਲ ’ਤੇ ਉਨ੍ਹਾਂ ਨੇ ਕਿਹਾ ਕਿ ਕੋਰੋਨਾ ਵਾਇਰਸ ਇੱਕ ਬਿਮਾਰੀ ਹੈ ਲੇਕਿਨ ਪੰਜਾਬ ਸਰਕਾਰ ਉਹਨੂੰ ਮੁਜਾਹਿਦ ਹੀ ਮੁੱਦਾ ਬਣਾ ਕੇ ਪੇਸ਼ ਕਰ ਰਹੀ ਹੈ। ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਅਸਤੀਫ਼ੇ ’ਤੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਜੋ ਆਈਜੀ ਵੱਲੋਂ ਸਿੱਟ ਦੀ ਫਾਈਲ, ਜੋ ਹਾਈ ਕੋਰਟ ਵੱਲੋਂ ਖਾਰਜ ਕਰ ਦਿੱਤੀ ਗਈ, ਉਸ ਸਬੰਧੀ ਕਿਹਾ ਕਿ ਇਹ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਦੀ ਮਿਲੀਭੁਗਤ ਹੈ।