ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਬੈਂਸ ਦੀ ਦਲਿਤ ਵਿਦਿਆਰਥੀ ਬਚਾਓ ਯਾਤਰਾ 'ਤੇ ਲੱਗੀ ਬ੍ਰੇਕ - post-matric scholarships
ਜਲੰਧਰ: ਲੋਕ ਇਨਸਾਫ਼ ਪਾਰਟੀ ਵੱਲੋਂ ਸਾਧੂ ਸਿੰਘ ਧਰਮਸੋਤ ਵੱਲੋਂ ਕੀਤੇ ਗਏ ਪੋਸਟ ਮੈਟਰਿਕ ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਦਲਿਤ ਵਿਦਿਆਰਥੀ ਬਚਾਓ ਯਾਤਰਾ ਨੂੰ ਪੁਲਿਸ ਵੱਲੋਂ ਫ਼ਿਲਹਾਲ ਰੋਕ ਦਿੱਤਾ ਗਿਆ ਹੈ। ਇਸ ਸਬੰਧੀ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਦੱਸਿਆ ਕਿ ਕਾਂਗਰਸ ਸਰਕਾਰ ਜਦੋਂ ਤੋਂ ਸੱਤਾ ਵਿੱਚ ਆਈ ਹੈ ਉਦੋਂ ਤੋਂ ਪੰਜਾਬ ਦੇ ਲੋਕਾਂ ਦੇ ਨਾਲ ਧੱਕਾ ਹੋ ਰਿਹਾ ਹੈ। ਹੁਣ ਜਦੋਂ ਕਰੋੜਾਂ ਰੁਪਏ ਦਾ ਘੁਟਾਲਾ ਉਨ੍ਹਾਂ ਦੇ ਕੈਬਿਨੇਟ ਮੰਤਰੀ ਨੇ ਕੀਤਾ ਹੈ ਉਦੋਂ ਤੋਂ ਹੀ ਸਰਕਾਰ ਚੁੱਪ ਬੈਠੀ ਹੋਈ ਹੈ।