ਲੋਕ ਇਨਸਾਫ਼ ਪਾਰਟੀ ਦੀ ਸਾਈਕਲ ਰੈਲੀ ਦਿੱਲੀ ਲਈ ਰਵਾਨਾ - Lok Insaf Party
ਅੰਮ੍ਰਿਤਸਰ: ਲੋਕ ਇਨਸਾਫ਼ ਪਾਰਟੀ ਵੱਲੋਂ ਫ਼ਤਹਿਗੜ੍ਹ ਸਾਹਿਬ ਤੋਂ ਅੰਮ੍ਰਿਤਸਰ ਲਈ ਇੱਕ ਸਾਈਕਲ ਮਾਰਚ ਕੱਢਿਆ ਗਿਆ, ਜਿਸ ਦੀ ਅਗਵਾਈ ਪਾਰਟੀ ਪ੍ਰਧਾਨ ਸਿਮਰਜੀਤ ਬੈਂਸ ਨੇ ਕੀਤੀ। ਇਸ ਦੌਰਾਨ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੇ ਵੀ ਹਿੱਸਾ ਲਿਆ ਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਸਿਮਰਜੀਤ ਬੈਂਸ ਨੇ ਵਰਕਰਾਂ ਨੂੰ ਵੱਲੋਂ ਦਿੱਲੀ ਲਈ ਰਵਾਨਾ ਕੀਤਾ। ਇਸ ਤੋਂ ਬਾਅਦ ਪੱਤਰਕਾਰਾਂ ਵੱਲੋਂ ਸੁਖਬੀਰ ਬਾਦਲ 'ਤੇ ਹੋਏ ਹਮਲੇ ਬਾਰੇ ਸਵਾਲ ਦਾ ਜਵਾਬ ਦਿੰਦਿਆਂ ਸਿਮਰਜੀਤ ਬੈਂਸ ਨੇ ਕਿਹਾ ਕਿ ਮੈਂ ਇਸ ਹਮਲੇ ਦੀ ਘੋਰ ਨਿੰਦਾ ਕਰਦਾ ਹਾਂ। ਪਰ ਅਕਾਲੀਆਂ ਨੂੰ ਹੁਣ ਹੱਥਾਂ ਦਿੱਤੀਆਂ ਗੰਢਾਂ ਮੂੰਹ ਨਾਲ ਖੋਲ੍ਹਣੀਆਂ ਪੈ ਰਹੀਆਂ। ਉਨ੍ਹਾਂ ਕਿਹਾ ਕਿ 26 ਜਨਵਰੀ ਵਾਲੇ ਦਿਨ ਜੇ ਹੁੜਦੰਗ ਮਚਾਉਣ ਲਈ ਜੇਕਰ ਕਿਸਾਨ ਜ਼ਿੰਮੇਵਾਰ ਹਨ ਤਾਂ ਦੇਸ਼ ਦਾ ਗ੍ਰਹਿ ਮੰਤਰੀ ਵੀ ਜ਼ਿੰਮੇਵਾਰ ਹੈ।