ਲੋਕ ਇਨਸਾਫ਼ ਪਾਰਟੀ ਦੀ ਪੰਜਾਬ ਅਧਿਕਾਰ ਯਾਤਰਾ ਬਰਨਾਲਾ ਪੁੱਜੀ - ਬਰਨਾਲਾ
ਬਰਨਾਲਾ: ਲੋਕ ਇਨਸਾਫ਼ ਪਾਰਟੀ ਵੱਲੋਂ ਪੰਜਾਬ ਦੀ ਪਾਣੀਆਂ ਨੂੰ ਲੈ ਕੇ ਸ਼ੁਰੂ ਕੀਤੀ ਅਧਿਕਾਰ ਯਾਤਰਾ ਬੁੱਧਵਾਰ ਬਰਨਾਲਾ ਵਿਖੇ ਪੁੱਜੀ। ਇਸ ਮੌਕੇ ਪਾਰਟੀ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਯਾਤਰਾ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਹੋਰਨਾਂ ਰਾਜਾਂ ਨੂੰ ਦਿੱਤੇ ਜਾਂਦੇ ਪੰਜਾਬ ਦੇ ਪਾਣੀਆਂ ਦੀ ਕੀਮਤ ਨਾ ਵਸੂਲਣ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ 19 ਨਵੰਬਰ ਨੂੰ ਉਹ 21 ਲੱਖ ਲੋਕਾਂ ਦੇ ਦਸਤਖਤਾਂ ਨਾਲ ਪੰਜਾਬ ਵਿਧਾਨ ਸਭਾ ਦੀ ਪਟੀਸ਼ਨ ਕਮੇਟੀ ਕੋਲ ਕੇਸ ਦਾਇਰ ਕਰਕੇ ਸਰਕਾਰ ਕੋਲੋਂ ਮੰਗ ਕਰਨਗੇ ਕਿ ਜਾਂ ਤਾਂ ਪਾਣੀ ਦੀ ਕੀਮਤ ਵਸੂਲੀ ਜਾਵੇ ਜਾਂ ਇਨ੍ਹਾਂ ਰਾਜਾਂ ਨੂੰ ਪਾਣੀ ਦੇਣਾ ਬੰਦ ਕੀਤਾ ਜਾਵੇ। ਉਨ੍ਹਾਂ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ 'ਤੇ ਵੀ ਪੰਜਾਬ ਨੂੰ ਪਾਣੀ ਦੀ ਕੀਮਤ ਨਾ ਦੇਣ ਦੇ ਦੋਸ਼ ਲਾਏ।