ਲੌਂਗੋਵਾਲ ਸਕੂਲ ਵੈਨ ਹਾਦਸੇ 'ਚ ਮ੍ਰਿਤਕ ਬੱਚਿਆਂ ਨੂੰ ਵੱਡੀ ਗਿਣਤੀ 'ਚ ਲੋਕਾਂ ਨੇ ਦਿੱਤੀ ਸ਼ਰਧਾਂਜਲੀ - ਸਕੂਲੀ ਵੈਨ ਹਾਦਸੇ
ਸੰਗਰੂਰ ਦੇ ਲੌਂਗੋਵਾਲ ਵਿਖੇ ਮਾਸੂਮ ਬੱਚਿਆਂ ਦੀ ਸਕੂਲੀ ਵੈਨ ਹਾਦਸੇ ਵਿੱਚ ਮੌਤ ਤੋਂ ਬਾਅਦ ਚਾਰੇ ਹੀ ਬੱਚਿਆਂ ਦੀ ਅੰਤਿਮ ਅਰਦਾਸ ਹੋਈ। ਇਸ ਦੁੱਖ ਦੀ ਘੜੀ ਦੇ ਵਿੱਚ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਰਾਜਿੰਦਰ ਰਾਜਾ ਮੌਜੂਦ ਰਹੇ ਅਤੇ ਦਾਮਨ ਬਾਜਵਾ ਵੀ ਮੌਜੂਦ ਰਹੀ। ਉੱਥੇ ਹੀ ਇਸ ਦੁੱਖ ਦੀ ਘੜੀ ਦੇ ਵਿੱਚ ਹਜ਼ਾਰਾਂ ਦੀ ਗਿਣਤੀ ਦੇ ਵਿੱਚ ਲੋਕਾਂ ਨੇ ਆ ਕੇ ਬੱਚਿਆਂ ਨੂੰ ਆਖ਼ਰੀ ਸ਼ਰਧਾਂਜਲੀ ਭੇਟ ਕੀਤੀ। ਤੁਹਾਨੂੰ ਦੱਸ ਦਈਏ ਕਿ ਕੁਝ ਦਿਨ ਪਹਿਲਾਂ ਹੀ ਲੌਂਗੋਵਾਲ ਵਿਖੇ ਸਕੂਲੀ ਵੈਨ ਨੂੰ ਅੱਗ ਲੱਗਣ ਤੋਂ ਬਾਅਦ ਚਾਰ ਬੱਚਿਆਂ ਦੀ ਮੌਕੇ ਤੇ ਹੀ ਅੱਗ ਲੱਗਣ ਕਰਕੇ ਮੌਤ ਹੋ ਗਈ ਸੀ।