ਲੌਂਗੋਵਾਲ ਨੇ ਪੁਲਿਸ 'ਤੇ ਨਿਹੰਗਾ ਦੇ ਹਮਲੇ ਦੀ ਕੀਤੀ ਸਖ਼ਤ ਨਿਖੇਧੀ - ਗੋਬਿੰਦ ਸਿੰਘ ਲੌਂਗੋਵਾਲ ਨੇ ਨਿਹੰਗਾਂ ਵੱਲੋਂ ਪੁਲਿਸ
ਅੰਮ੍ਰਿਤਸਰ: ਪਟਿਆਲਾ ਦੇ ਵਿੱਚ ਨਿਹੰਗਾਂ ਵੱਲੋਂ ਪੁਲਿਸ 'ਤੇ ਕੀਤੇ ਗਏ ਹਮਲੇ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸਕੰਟ ਦੀ ਘੜੀ ਵਿੱਚ ਇਸ ਤਰ੍ਹਾਂ ਦੀ ਘਟਨਾ ਦਾ ਹੋਣ ਮੰਦਭਾਗਾ ਹੈ। ਉਨ੍ਹਾਂ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਤੋਂ ਅਪੀਲ ਕੀਤੀ ਆਪਣੇ ਨਿਹੰਗਾਂ ਨੂੰ ਕਾਬੂ ਵਿੱਚ ਰੱਖਣ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਖ਼ਿਲਾਫ਼ ਇਕਮੁੱਠ ਹੋ ਕੇ ਲੜਣ ਦੀ ਜ਼ਰੂਰਤ ਹੈ।