ਲੁਟੇਰਿਆ ਨੇ ਸੁਨਿਆਰੇ ਨੂੰ ਬਣਾਇਆ ਨਿਸ਼ਾਨਾ, ਤਿੰਨ ਹਥਿਆਰਬੰਦ ਬਦਮਾਸ਼ਾਂ ਨੇ ਸੋਨਾ ਕੀਤਾ ਚੋਰੀ - ਲੁੱਟ ਦੀ ਘਟਨਾ ਤੋਂ ਬਾਅਦ ਸੁਨਿਆਰੇ
ਅੰਮ੍ਰਿਤਸਰ: ਥਾਣਾ ਬੀ ਡਿਵੀਜ਼ਨ ਅਧੀਨ ਪੈਂਦੇ ਇਲਾਕੇ ਕੋਟ ਹਰਮਨ ਦਾਸ ਨਗਰ ਸੁਲਤਾਨਵਿੰਡ ਰੋਡ ’ਤੇ ਚੋਰਾਂ ਵੱਲੋਂ ਸੁਨਿਆਰੇ ਦੀ ਦੁਕਾਨ ’ਤੇ ਚੋਰੀ ਕੀਤੀ। ਦੁਕਾਨਦਾਰ ਦਾ ਕਹਿਣਾ ਕਿ ਤਿੰਨ ਹਥਿਆਰਬੰਦ ਨਕਾਬਪੋਸ਼ ਬਦਮਾਸ਼ਾਂ ਵੱਲੋਂ ਦੁਕਾਨ 'ਚ ਦਾਖ਼ਲ ਹੋ ਕੇ 50 ਤੋਂ 80 ਗ੍ਰਾਮ ਸੋਨਾ ਲੁੱਟ ਕੇ ਫ਼ਰਾਰ ਹੋ ਗਏ। ਲੁੱਟ ਦੀ ਘਟਨਾ ਤੋਂ ਬਾਅਦ ਸੁਨਿਆਰੇ ਵਲੋਂ ਪੁਲਿਸ ਨੂੰ ਸੂਚਨਾ ਦਿੱਤੀ ਗਈ। ਇਸ ਸਬੰਧੀ ਪੁਲਿਸ ਦਾ ਕਹਿਣਾ ਕਿ ਵਾਰਦਾਤ ਦਾ ਪਤਾ ਚੱਲਦੇ ਹੀ ਘਟਨਾ ਸਥਾਨ ’ਤੇ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਇਲਾਕੇ ਵਿਚਲੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ ਤਾਂ ਜੋ ਚੋਰਾਂ ਸਬੰਧੀ ਜਾਣਕਾਰੀ ਮਿਲ ਸਕੇ ਤੇ ਜਲਦ ਹੀ ਗ੍ਰਿਫ਼ਤਾਰੀ ਵੀ ਕੀਤੀ ਜਾਵੇਗੀ।