ਪੈਟਰੋਲ ਪੰਪ 'ਤੇ ਹੋਈ ਲੁੱਟ ਖੋਹ, ਘਟਨਾ ਸੀਸੀਟੀਵੀ ਵਿੱਚ ਕੈਦ - ਪੈਟਰੋਲ ਪੰਪ 'ਤੇ ਹੋਈ ਲੁੱਟ ਛੋਹ ਦੀ ਘਟਨਾ ਹੋਈ ਸੀਸੀਟੀਵੀ ਵਿੱਚ ਕੈਦ
ਬੀਤੇ ਦਿਨੀਂ ਫਿਰੋਜ਼ਪੁਰ ਦੇ ਪਿੰਡ ਸ਼ੇਰ ਖ਼ਾਨ ਦੇ ਰਿਲਾਇੰਸ ਪੈਟਰੋਲ ਪੰਪ ਦੇ ਮੁਲਾਜ਼ਮ ਕੋਲੋ ਕੁਝ ਅਣਪਛਾਤੇ ਵਿਅਕਤੀ ਪੈਸਿਆਂ ਵਾਲਾ ਬੈਗ ਖੋਹ ਕੇ ਫ਼ਰਾਰ ਹੋ ਗਏ। ਇਹ ਸਾਰੀ ਘਟਨਾ ਪੰਪ 'ਤੇ ਲਗੇ ਸੀਸੀਟੀਵੀ ਵਿੱਚ ਕ਼ੈਦ ਹੋ ਗਈ। ਲੁੱਟ ਦਾ ਸ਼ਿਕਾਰ ਹੋਏ ਪੰਪ ਦੇ ਮੁਲਾਜ਼ਮ ਗੁਰਪ੍ਰੀਤ ਨੇ ਦੱਸਿਆ ਕਿ ਰਾਤ ਦੇ ਵੇਲੇ ਇੱਕ ਸਵਿਫਟ ਕਾਰ ਵਿੱਚ ਸਵਾਰ ਤਿੰਨ ਅਣਪਛਾਤੇ ਮੁੰਡੇ ਆਏ ਤਾਂ ਇੱਕ ਦਮ ਕਾਰ ਰੋਕ ਕੇ ਬਾਹਰ ਆ ਪਿਸਤੌਲ ਕੱਢ ਉਸ ਕੋਲੋ ਬੈਗ ਖੋਣ ਦੀ ਕੋਸ਼ਿਸ਼ ਕੀਤੀ। ਉਸ ਬੈਗ ਵਿੱਚ ਤਕਰੀਬਨ 10 ਹਜ਼ਾਰ ਰੁਪਏ ਸਨ। ਇਸ ਦੇ ਨਾਲ ਹੀ ਡੀ.ਐਸ.ਪੀ ਸਤਨਾਮ ਸਿੰਘ ਨੇ ਦੱਸਿਆ ਕਿ ਇਸ ਘਟਨਾ ਦੀ ਜਾਣਕਾਰੀ ਮਿਲਣ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ।