ਜਲੰਧਰ: ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਮੌਕੇ ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ - ਭਗਵਾਨ ਵਾਲਮੀਕਿ ਮਹਾਰਾਜ ਜੀ
ਜਲੰਧਰ 'ਚ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪਾਵਨ ਪ੍ਰਗਟ ਦਿਵਸ ਮੌਕੇ ਸ਼ਹਿਰ 'ਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ। ਇਸ ਸ਼ੋਭਾ ਯਾਤਰਾਂ ਵਿੱਚ ਸਾਰੇ ਧਰਮਾਂ ਅਤੇ ਸਮੁਦਾਏ ਦੇ ਲੋਕਾਂ ਨੇ ਭਾਗ ਲਿਆ। ਸ਼ੋਭਾ ਯਾਤਰਾ ਵਿੱਚ ਉਨ੍ਹਾਂ ਦੇ ਜੀਵਨ 'ਤੇ ਅਲੱਗ ਅਲੱਗ ਝਾਕੀਆਂ ਸਜਾਈਆਂ ਗਈਆਂ। ਸ਼ੋਭਾ ਯਾਤਰਾਂ 'ਚ ਭਾਰੀ ਗਿਣਤੀ ਵਿੱਚ ਸ਼ਰਧਾਲੂ ਅਤੇ ਅਲੱਗ ਅਲੱਗ ਸਮੁਦਾਏ ਦੇ ਲੋਕ ਅਤੇ ਕਈ ਰਾਜਨੀਤਿਕ ਆਗੂ ਮੌਜੂਦ ਸਨ। ਇਸ ਮੌਕੇ ਮਸ਼ਹੂਰ ਪੰਜਾਬੀ ਗਾਇਕ ਆਏ ਹੋਏ ਸਨ। ਜਿਨ੍ਹਾਂ ਨੇ ਭਗਵਾਨ ਵਾਲਮੀਕਿ ਮਹਾਰਾਜ ਜੀ ਦੀ ਸ਼ੋਭਾ ਯਾਤਰਾ ਵਿੱਚ ਆ ਕੇ ਆਪਣੀ ਹਾਜ਼ਰੀ ਭਰੀ। ਜਲੰਧਰ ਦੇ ਮੇਅਰ ਜਗਦੀਸ਼ ਰਾਜਾ ਨੇ ਸਾਰਿਆਂ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਦੀ ਵਧਾਈ ਦਿੱਤੀ।