ਲਵ-ਕੁਸ਼ ਨਗਰ ਬੰਬ ਬਲਾਸਟ ਦੇ ਪੀੜਤਾਂ ਨੇ ਪੰਜਾਬ ਸਰਕਾਰ ਵਿਰੁੱਧ ਕੀਤਾ ਪ੍ਰਦਰਸ਼ਨ - ਮਾਨਵ ਅਧਿਕਾਰ ਸੰਘਰਸ਼ ਕਮੇਟੀ
ਅੰਮ੍ਰਿਤਸਰ: ਛੇਹਰਟਾ ਦੇ ਪੁਤਲੀਘਰ ਤਹਿਤ ਪੈਂਦੇ ਇਲਾਕਾ ਲਵ ਕੁਸ਼ ਨਗਰ ਵਿਖੇ 23 ਸਤੰਬਰ 2019 ਨੂੰ ਬੰਬ ਬਲਾਸਟ ਦੌਰਾਨ ਦੋ ਲੋਕਾਂ ਦੀ ਮੌਤ ਹੋ ਗਈ ਸੀ। ਅੰਮ੍ਰਿਤਸਰ ਵਿਖੇ ਡੈਮੋਕਰੇਟਿਕ ਪਾਰਟੀ ਆਫ ਇੰਡੀਆ (ਅੰਬੇਦਕਰ) ਤੇ ਮਾਨਵ ਅਧਿਕਾਰ ਸੰਘਰਸ਼ ਕਮੇਟੀ ਵੱਲੋਂ ਬੰਬ ਬਲਾਸਟ 'ਚ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਇਨਸਾਫ ਦਵਾਉਣ ਲਈ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰਿਆਂ ਨੇ ਕਿਹਾ ਕਿ ਬੰਬ ਬਲਾਸਟ ਦੌਰਾਨ ਦੋ ਲੋਕਾਂ ਦੀ ਮੌਤ ਤੇ ਕਈ ਲੋਕ ਜ਼ਖਮੀ ਹੋਏ ਸਨ। ਇਸ ਮਗਰੋਂ ਸਥਾਨਕ ਕਾਂਗਰਸੀ ਵਿਧਾਇਕ ਤੇ ਕੈਬਿਨੇਟ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਪੀੜਤ ਪਰਿਵਾਰਾਂ ਨੂੰ ਮੁਆਵਜ਼ੇ ਵਜੋਂ 5-5 ਲੱਖ ਰੁਪਏ ਆਰਥਿਕ ਮਦਦ ਦਾ ਵਾਅਦਾ ਕੀਤਾ ਸੀ, ਜੋ ਕਿ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ ਹੈ। ਉਨ੍ਹਾਂ ਪੀੜਤਾਂ ਦੀ ਮਦਦ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦੀ ਗੱਲ ਆਖੀ।