ਲਵ ਮੈਰਿਜ ਕਰਵਾਉਣੀ ਪਈ ਮਹਿੰਗੀ, ਲੜਕੀ ਵਾਲਿਆਂ ਨੇ ਬੁਰੀ ਤਰ੍ਹਾਂ ਕੁੱਟਿਆ ਲੜਕਾ - ਲਵ-ਮੈਰਿਜ
ਬਠਿੰਡਾ: ਪ੍ਰਮੋਦ ਤੇ ਆਂਚਲ ਨੇ ਕੁੱਝ ਦਿਨ ਪਹਿਲਾਂ ਕੋਰਟ ਮੈਰਿਜ ਕਰਵਾਈ ਸੀ ਅਤੇ ਇਸ ਬਾਬਤ ਅਦਾਲਤ ਵਿੱਚ ਪੇਸ਼ ਹੋਣ ਆਏ ਸਨ ਪਰ ਇਸ ਦੀ ਭਿਣਕ ਲੜਕੀ ਵਾਲਿਆਂ ਨੂੰ ਲੱਗ ਗਈ। ਜਿਸ ਤੋਂ ਬਾਅਦ ਰਿਸ਼ਤੇਦਾਰਾਂ ਨੇ ਮੁੰਡੇ ਨੂੰ ਜੰਮ ਕੇ ਕੁੱਟਿਆ ਅਤੇ ਕੁੜੀ ਨੂੰ ਜਬਰਨ ਆਪਣੇ ਨਾਲ ਲੈ ਗਏ। ਇਸ ਮੌਕੇ ਪ੍ਰਮੋਦ ਕੁਮਾਰ ਨੇ ਦੱਸਿਆ ਕਿ ਉਸ ਦੇ ਪ੍ਰੇਮ-ਸੰਬਧ ਗੋਨਿਆਣਾ ਵਾਸੀ ਆਂਚਲ ਨਾਲ ਕਾਫ਼ੀ ਲੰਬੇ ਸਮੇਂ ਤੋਂ ਚੱਲ ਰਹੇ ਸਨ ਤੇ ਕੁੱਝ ਦਿਨ ਪਹਿਲਾਂ ਹੀ ਉਨ੍ਹਾਂ ਨੇ ਆਪਸੀ ਸਹਿਮਤੀ ਨਾਲ ਕੋਰਟ ਮੈਰਿਜ ਕਰਵਾਈ ਹੈ। ਚੌਕੀ ਇੰਚਾਰਜ ਬਲਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਪੀੜ੍ਹਤ ਨੌਜਵਾਨ ਨੇ ਬਿਆਨ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਜਾਂਚ ਦੌਰਾਨ ਜੋ ਵੀ ਦੋਸ਼ੀ ਪਾਇਆ ਗਿਆ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।