LPG ਸਿਲੰਡਰ ਦੀਆਂ ਵਧੀਆਂ ਕੀਮਤਾਂ 'ਤੇ ਮਹਿਲਾਵਾਂ ਨੇ ਕੇਂਦਰ ਸਰਕਾਰ ਵਿਰੁੱਧ ਖੋਲ੍ਹਿਆ ਮੋਰਚਾ - central government
ਕੇਂਦਰ ਸਰਕਾਰ ਵੱਲੋਂ ਐਲਪੀਜੀ ਗੈਸ ਸਿਲੰਡਰ ਦੀਆਂ ਕੀਮਤਾਂ ਵਧਾਉਣ ਦੇ ਮੁੱਦੇ ਨੂੰ ਲੈ ਕੇ ਅੱਜ ਲੁਧਿਆਣਾ ਦੀ ਮਹਿਲਾ ਕਾਂਗਰਸ ਵਿੰਗ ਵੱਲੋਂ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਖਾਲੀ ਸਿਲੰਡਰ ਲੈ ਕੇ ਪੁੱਜੀਆਂ ਮਹਿਲਾ ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ ਦਾ ਵਿਰੋਧ ਕੀਤਾ। ਕਾਂਗਰਸ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਲੀਨਾ ਟਪਾਰੀਆ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਲਗਾਤਾਰ ਮਹਿੰਗਾਈ ਵਧਾਈ ਜਾ ਰਹੀ ਹੈ। ਹੁਣ ਐੱਲਪੀਜੀ ਗੈਸ ਸਿਲੰਡਰ ਵਿੱਚ ਸਿੱਧਾ 144 ਰੁਪਏ ਦਾ ਵਾਧਾ ਕਰਕੇ ਆਮ ਲੋਕਾਂ 'ਤੇ ਮਹਿੰਗਾਈ ਦੀ ਮਾਰ ਪਾਈ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਆਮ ਲੋਕਾਂ ਉੱਤੇ ਵਾਧੂ ਵਿੱਤੀ ਬੋਝ ਪਾ ਰਹੀ ਹੈ ਜੋ ਕਿ ਸਰਾਸਰ ਗਲਤ ਹੈ।