ਦਿੱਲੀ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧਦੇ ਹੋਏ ਦੇਖ ਲੁਧਿਆਣਾ ਪ੍ਰਸ਼ਾਸਨ ਦੀ ਵਧੀ ਚਿੰਤਾ - ਕੋਰੋਨਾ ਵਾਇਰਸ
ਲੁਧਿਆਣਾ: ਦਿੱਲੀ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧਦੇ ਹੋਏ ਦੇਖ ਪ੍ਰਸ਼ਾਸਨ ਦੀ ਚਿੰਤਾ ਵਧ ਗਈ ਹੈ। ਜਿਸ ਦੇ ਚੱਲਦੇ ਪ੍ਰਸ਼ਾਸਨ ਨੇ ਪਹਿਲਾਂ ਤੋਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀ ਹੈ। ਅੱਜ ਡਿਪਟੀ ਕਮੀਸ਼ਨਰ ਵੱਲੋਂ ਸਰਕਾਰੀ ਡਾਕਟਰਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਕੋਰੋਨਾ ਵਾਇਰਸ ਦੇ ਦੂਜੇ ਦੌਰ ਦੀਆਂ ਤਿਆਰੀਆਂ 'ਤੇ ਚਰਚਾ ਕੀਤੀ ਗਈ ਅਤੇ ਨਵੀਂ ਰਣਨੀਤੀ ਬਣਾਈ ਗਈ। ਪ੍ਰਾਈਵੇਟ ਹਸਪਤਾਲਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ 50 ਫ਼ੀਸਦੀ ਤੋਂ ਜ਼ਿਆਦਾ ਬੈੱਡ ਦੇਣ। ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਡਿਪਟੀ ਕਮੀਸ਼ਨਰ ਵਰਿੰਦਰ ਸ਼ਰਮਾ ਵੱਲੋਂ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਅਪੀਲ ਵੀ ਕੀਤੀ ਗਈ ਹੈ।