ਲੁਧਿਆਣਾ ਸਿਵਲ ਸਰਜਨ ਦੀ ਦਿੱਲੀ ਜਾ ਕੇ ਧਰਨੇ ਲਾਉਣ ਵਾਲੇ ਕਿਸਾਨਾਂ ਨੂੰ ਸਲਾਹ - Ludhiana Civil Surgeon
ਲੁਧਿਆਣਾ: ਕੋਰੋਨਾ ਵਾਇਰਸ ਦੇ ਦੂਜੇ ਪੜਾਅ ਦੇ ਤਹਿਤ ਲੁਧਿਆਣਾ ਵਿੱਚ ਮਰੀਜ਼ਾਂ ਦੀ ਤਾਦਾਦ ਵੱਧਣ ਲੱਗੀ ਹੈ। ਇਸੇ ਨੂੰ ਲੈ ਕੇ ਲੁਧਿਆਣਾ ਦੇ ਸਿਵਲ ਸਰਜਨ ਵੱਲੋਂ ਲੋਕਾਂ ਨੂੰ ਜਿੱਥੇ ਇੱਕ ਪਾਸੇ ਹਦਾਇਤਾਂ ਦਿੱਤੀਆਂ ਜਾ ਰਹੀਆਂ ਹਨ, ਉੱਥੇ ਹੀ ਉਨ੍ਹਾਂ ਕਿਹਾ ਹੈ ਕਿ ਕੋਰੋਨਾ ਨਾਲ ਲੜ੍ਹਨ ਲਈ ਲੁਧਿਆਣਾ ਸਿਹਤ ਮਹਿਕਮੇ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਲੁਧਿਆਣਾ ਜ਼ਿਲ੍ਹੇ ਦੇ ਵਿੱਚ 147 ਦੇ ਕਰੀਬ ਵੈਂਟੀਲੇਟਰ ਹਨ। ਸਿਵਲ ਸਰਜਨ ਰਾਜੇਸ਼ ਬੱਗਾ ਨੇ ਦਿੱਲੀ ਜਾ ਕੇ ਕੇਂਦਰ ਸਰਕਾਰ ਖਿਲਾਫ਼ ਧਰਨੇ ਲਾਉਣ ਵਾਲੇ ਕਿਸਾਨਾਂ ਨੂੰ ਵੀ ਸਲਾਹ ਦਿੱਤੀ ਹੈ ਕਿ ਉਹ ਮਾਸਕਅਤੇ ਆਪਸ ਦੇ ਵਿੱਚ ਦਾਇਰਾ ਜ਼ਰੂਰ ਬਣਾ ਕੇ ਰੱਖਣ। ਉਨ੍ਹਾਂ ਕਿਹਾ ਕਿ ਜਦੋਂ ਤਕ ਕਰੋਨਾ ਦੀ ਕੋਈ ਵੈਕਸੀਨ ਨਹੀਂ ਆ ਜਾਂਦੀ ਉਦੋਂ ਤੱਕ ਮਾਸਕ ਹੀ ਸਭ ਤੋਂ ਵੱਡੀ ਵੈਕਸੀਨ ਹੈ।