ਲੁਧਿਆਣਾ: ਜਨਤਾ ਕਰਫਿਊ ਨੂੰ ਸਫ਼ਲ ਬਣਾਉਣ ਲਈ ਡੀਸੀ ਨੇ ਕੀਤਾ ਲੋਕਾਂ ਦਾ ਧੰਨਵਾਦ - janta curfew
ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਐਲਾਨੇ ਗਏ ਜਨਤਾ ਕਰਫਿਊ ਦਾ ਲੁਧਿਆਣਾ 'ਚ ਭਰਵਾਂ ਹੁੰਗਾਰਾ ਵੇਖਣ ਨੂੰ ਮਿਲਿਆ। ਇਸ ਲਈ ਲੁਧਿਆਣਾ ਦੇ ਡੀਸੀ ਪ੍ਰਦੀਪ ਅਗਰਵਾਲ ਨੇ ਲੋਕਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਹੈ ਕਿ ਇਹ ਲਾਕਡਾਉਨ 31 ਮਾਰਚ ਤੱਕ ਇਸੇ ਤਰ੍ਹਾਂ ਜਾਰੀ ਰਹੇਗਾ। ਹਾਲਾਂਕਿ ਇਸ ਦੌਰਾਨ ਖਾਣ ਪੀਣ ਵਾਲੀਆਂ ਦੁਕਾਨਾਂ, ਹਸਪਤਾਲ, ਮੈਡੀਕਲ ਕਲੀਨਿਕ, ਮੈਡੀਕਲ ਸਟੋਰ, ਬੈਂਕ ਅਤੇ ਏਟੀਐਮ ਆਦਿ ਖੁੱਲ੍ਹੇ ਰਹਿਣਗੇ।