ਭਾਰਤ ਬੰਦ ਦੇ ਮੱਦੇਨਜ਼ਰ ਲੁਧਿਆਣਾ ਦੀ ਮਾਰਕੀਟ ਬੰਦ
ਲੁਧਿਆਣਾ: ਭਾਰਤ ਬੰਦ ਦਾ ਅਸਰ ਜ਼ਿਲ੍ਹੇ 'ਚ ਵੇਖਣ ਨੂੰ ਮਿਲ ਰਿਹਾ ਹੈ। ਭਾਜਪਾ ਦੇ ਮੁੱਖ ਦਫ਼ਤਰ ਦੇ ਬਾਹਰ ਵੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਬੈਰੀਕੇਡਿੰਗ ਕਰਕੇ ਦਫ਼ਤਰ ਨੂੰ ਆਉਣ ਜਾਣ ਵਾਲੇ ਸਾਰੇ ਰਸਤੇ ਬੰਦ ਕਰ ਦਿੱਤੇ ਗਏ ਹਨ। ਦੂਜੇ ਪਾਸੇ ਮਾਰਕੀਟ ਐਸੋਸੀਏਸ਼ਨ ਦਾ ਕਹਿਣਾ ਹੈ ਕਿ ਉਹ ਕਿਸਾਨਾਂ ਦੇ ਨਾਲ ਹੈ ਅਤੇ ਕਿਸਾਨਾਂ ਨੂੰ ਉਨ੍ਹਾਂ ਵੱਲੋਂ ਪੂਰਾ ਸਮਰਥਨ ਦਿੱਤਾ ਜਾ ਰਿਹਾ ਹੈ। ਐਸੋਸੀਏਸ਼ਨ ਦਾ ਕਹਿਣਾ ਹੈ ਕਿ ਕਿਸਾਨ ਦੇਸ਼ ਦਾ ਅੰਨਦਾਤਾ ਹੈ ਇਸ ਲਈ ਉਨ੍ਹਾਂ ਦਾ ਸਮਰਥਨ ਜ਼ਰੂਰੀ ਹੈ।