ਕਰਫਿਊ ਲੱਗਣ ਦੇ ਬਾਵਜੂਦ ਲੁਧਿਆਣਾ ਦੀਆਂ ਸੜਕਾਂ 'ਤੇ ਸ਼ਰੇਆਮ ਘੁੰਮ ਰਹੇ ਲੋਕ - curfew in Ludhiana
ਕੋਰੋਨਾ ਵਾਇਰਸ ਦੇ ਚੱਲਦਿਆਂ ਬੀਤੇ ਦਿਨ ਹੀ ਪੰਜਾਬ ਵਿੱਚ ਕਰਫਿਊ ਲਗਾ ਦਿੱਤਾ ਗਿਆ ਹੈ। ਇਸ ਦੇ ਬਾਵਜੂਦ ਲੁਧਿਆਣਾ ਦੀਆਂ ਸੜਕਾਂ ਉੱਤੇ ਵਾਹਨ ਚੱਲਦੇ ਵਿਖਾਈ ਦੇ ਰਹੇ ਹਨ। ਇੱਥੋਂ ਤੱਕ ਕਿ ਪੁਲਿਸ ਮੁਲਾਜ਼ਮ ਵੀ ਬਹੁਤੇ ਸੜਕਾਂ ਉੱਤੇ ਵਿਖਾਈ ਨਹੀਂ ਦੇ ਰਹੇ। ਹਾਲਾਂਕਿ ਸਵੇਰੇ 6 ਵਜੇ ਤੋਂ ਲੈ ਕੇ 9 ਵਜੇ ਤੱਕ ਬੈਂਕ ਮੁਲਾਜ਼ਮ, ਐਮਰਜੈਂਸੀ ਸੇਵਾਵਾਂ ਨਿਭਾਉਣ ਵਾਲੇ ਮੁਲਾਜ਼ਮ, ਸਰਕਾਰੀ ਡਿਊਟੀਆਂ ਨਿਭਾ ਰਹੇ ਮੁਲਾਜ਼ਮਾਂ ਦੇ ਜਾਣ ਦੀ ਸਮਾਂ ਹੱਦਬੰਦੀ ਤੈਅ ਕੀਤੀ ਗਈ ਹੈ ਪਰ ਕੁਝ ਲੋਕ ਇਨ੍ਹਾਂ ਸੇਵਾਵਾਂ ਤੋਂ ਬਿਨਾਂ ਵੀ ਸੜਕਾਂ ਉੱਤੇ ਘੁੰਮਦੇ ਵਿਖਾਈ ਦੇ ਰਹੇ ਹਨ।