ਪੰਜਾਬ

punjab

ETV Bharat / videos

ਲੁਧਿਆਣਾ ਪੁਲਿਸ ਨੇ ਲੁੱਟ ਖੋਹ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼, ਮਾਰੂ ਹਥਿਆਰ ਵੀ ਬਰਾਮਦ - ਲੁਧਿਆਣਾ ਪੁਲਿਸ ਨੇ ਲੁੱਟ ਖੋਹ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼

By

Published : Dec 19, 2019, 7:57 AM IST

ਲੁਧਿਆਣਾ ਪੁਲਿਸ ਨੇ ਇੱਕ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ ਉਸ ਦੇ 4 ਮੈਂਬਰਾਂ ਨੂੰ ਕਾਬੂ ਕਰ ਲਿਆ ਹੈ, ਜਦੋਂ ਕਿ ਉਨ੍ਹਾਂ ਦਾ 5ਵਾਂ ਸਾਥੀ ਮੌਕੇ ਤੋਂ ਫ਼ਰਾਰ ਹੋਣ ਵਿੱਚ ਕਾਮਯਾਬ ਰਿਹਾ। ਏਡੀਸੀਪੀ ਲੁਧਿਆਣਾ ਗੁਰਪ੍ਰੀਤ ਸਿੰਘ ਸਿਕੰਦ ਨੇ ਪ੍ਰੈੱਸ ਕਾਨਫਰੰਸ ਕਰਕੇ ਸਬੰਧੀ ਜਾਣਕਾਰੀ ਦਿੰਦਿਆ ਕਿਹਾ ਕਿ ਇੰਨ੍ਹਾਂ ਮੁਲਜ਼ਮਾਂ ਉੱਤੇ ਪਹਿਲਾਂ ਵੀ ਕਈ ਮੁਕੱਦਮੇ ਦਰਜ ਹਨ। ਇੰਨ੍ਹਾਂ ਨੂੰ ਪਿੰਡ ਕਾਕੋਵਾਲ ਚੌਕ ਲੁਧਿਆਣਾ ਨੇੜਿਓਂ ਵਿਸ਼ੇਸ਼ ਨਾਕੇਬੰਦੀ ਦੌਰਾਨ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਨੇ ਲੁਧਿਆਣਾ ਨੇ ਦੱਸਿਆ ਕਿ ਨੂੰ ਗ੍ਰਿਫਤਾਰ ਕੀਤੇ ਗਏ ਚਾਰ ਮੁਲਜ਼ਮਾਂ ਦੀ ਸ਼ਨਾਖ਼ਤ ਜਤਿੰਦਰ ਉਰਫ ਪੱਪੀ, ਸੋਨੂੰ, ਰੋਹਿਤ ਕੁਮਾਰ, ਰਾਕੇਸ਼ ਕੁਮਾਰ ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ ਲੋਹੇ ਦੇ ਦਾਤ-ਕ੍ਰਿਪਾਨਾਂ, ਲੋਹੇ ਦੀਆਂ ਰਾਡਾਂ ਅਤੇ ਤਿੰਨ ਮੋਟਰਸਾਈਕਲ ਵੀ ਬਰਾਮਦ ਕੀਤੇ ਗਏ ਹਨ। ਜਤਿੰਦਰ ਕੁਮਾਰ ਉੱਤੇ ਪਹਿਲਾਂ ਵੀ ਤਿੰਨ ਵੱਖ-ਵੱਖ ਮਾਮਲੇ ਦਰਜ ਹਨ। ਜਦੋਂ ਕਿ ਰਿਤਿਕ ਅਤੇ ਰੋਹਿਤ ਕੁਮਾਰ ਤੇ ਇੱਕ-ਇੱਕ ਮਾਮਲਾ ਦਰਜ ਹੈ। ਉਨ੍ਹਾਂ ਦੱਸਿਆ ਕਿ ਇਹ ਪੂਰਾ ਗਿਰੋਹ ਮੁੜ ਤੋਂ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਸੀ। ਹਾਲਾਂਕਿ ਗਿਰੋਹ ਦਾ 5ਵਾਂ ਮੈਂਬਰ ਰਿਤਿਕ ਮੌਕੇ ਤੋਂ ਫ਼ਰਾਰ ਦੱਸਿਆ ਜਾ ਰਿਹਾ ਹੈ। ਜਿਸ ਦੀ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਹੈ।

ABOUT THE AUTHOR

...view details