ਲੁਧਿਆਣਾ ਪੁਲਿਸ ਨੇ ਲੋਕਾਂ ਨੂੰ ਜਾਗਰੂਕ ਕਰਨ ਲਈ ਮਨਾਇਆ ਸੜਕ ਸਰੁੱਖਿਆ ਮਹੀਨਾ - ਲੁਧਿਆਣਾ ਪੁਲਿਸ
ਲੁਧਿਆਣਾ:32ਵੇਂ ਰਾਸ਼ਟਰੀ ਸੁਰੱਖਿਆ ਅਭਿਆਨ ਤਹਿਤ 17 ਜਨਵਰੀ ਤੋਂ 17 ਫਰਵਰੀ ਤੱਕ ਸੜਕ ਸੁਰੱਖਿਆ ਮਹੀਨਾ ਮਨਾਇਆ ਜਾ ਰਿਹਾ ਹੈ। ਇਸ ਮੌਕੇ ਲੁਧਿਆਣਾ ਪੁਲਿਸ ਵੱਲੋਂ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਲੁਧਿਆਣਾ ਦੇ ਜੁਆਇੰਟ ਟ੍ਰੈਫ਼ਿਕ ਕਮਿਸ਼ਨਰ ਦੀਪਕ ਪਾਰਿਕ ਨੇ ਦੱਸਿਆ ਕਿ ਲੋਕਾਂ ਜਾਗਰੂਕ ਕਰਨ ਲਈ ਲੁਧਿਆਣਾ ਪੁਲਿਸ ਸੜਕ ਸਰੁੱਖਿਆ ਮਹੀਨਾ ਮਨਾ ਰਹੀ ਹੈ। ਇਸ ਦੇ ਤਹਿਤ ਸਕੂਲਾਂ ਤੇ ਹੋਰਨਾਂ ਥਾਵਾਂ 'ਤੇ ਵੱਖ-ਵੱਖ ਪ੍ਰੋਗਰਾਮ ਉਲੀਕੇ ਗਏ ਹਨ। ਲੁਧਿਆਣਾ ਪੁਲਿਸ ਵੱਲੋਂ ਮੁੱਖ ਤੌਰ 'ਤੇ ਸਕੂਲੀ ਵਿਦਿਆਰਥੀਆਂ ਤੇ ਨੌਜਵਾਨਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ, ਸੜਕ ਸਰੁੱਖਿਆ ਆਦਿ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਤੇ ਨੌਜਵਾਨ ਖ਼ੁਦ ਦੇ ਨਾਲ-ਨਾਲ ਆਪਣੇ ਪਰਿਵਾਰਕ ਮੈਂਬਰਾਂ ਨੂੰ ਵੀ ਜਾਗਰੂਕ ਕਰਨਗੇ। ਉਨ੍ਹਾਂ ਕਿਹਾ ਕਿ ਸੜਕ ਹਾਦਸਿਆਂ ਦੌਰਾਨ ਕਈ ਲੋਕਾਂ ਦੀਆਂ ਜਾਨਾਂ ਜਾਂਦੀਆ ਹਨ। ਸੜਕ ਸੁਰੱਖਿਆ ਮਹੀਨਾ ਮਨਾਏ ਜਾਣ ਦਾ ਮੁੱਖ ਮਕਸਦ ਲੋਕਾਂ ਨੂੰ ਜਾਗਰੂਕ ਕਰਕੇ ਸੜਕ ਹਾਦਸੇ ਰੋਕਣਾ ਤੇ ਵੱਧ-ਵੱਧ ਤੋਂ ਕੀਮਤੀ ਜਾਨਾਂ ਬਚਾਉਣਾ ਹੈ।