ਕਸ਼ਮੀਰ ਤੋਂ ਹੈਰੋਇਨ ਲਿਆ ਕੇ ਸਪਲਾਈ ਕਰਨ ਵਾਲੇ ਤਸਕਰ ਨੂੰ ਐਸਟੀਐਫ ਨੇ ਕੀਤਾ ਕਾਬੂ - ਲੁਧਿਆਣਾ ਨਸ਼ਾ ਤਸਕਰ
ਲੁਧਿਆਣਾ: ਸਪੈਸ਼ਲ ਟਾਸਕ ਫੋਰਸ ਦੀ ਲੁਧਿਆਣਾ ਯੂਨਿਟ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ 205 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਹੈ। ਇਹ ਤਸਕਰ ਕਸ਼ਮੀਰ ਤੋਂ ਹੈਰੋਇਨ ਲਿਆ ਕੇ ਲੁਧਿਆਣਾ ਅਤੇ ਆਸ-ਪਾਸ ਦੇ ਪਿੰਡਾਂ ਵਿੱਚ ਸਪਲਾਈ ਕਰਦਾ ਸੀ। ਜਾਂਚ ਅਧਿਕਾਰੀ ਮੱਖਣ ਸਿੰਘ ਨੇ ਦੱਸਿਆ ਕਿ ਏਐਸਆਈ ਮੁਨੀਸ਼ ਰਿਆਤ ਕੋਲ ਮੁਖਬਰ ਨੇ ਇਤਲਾਹ ਦਿੱਤੀ ਸੀ ਕਿ ਨੂਰਵਾਲਾ ਰੋਡ 'ਤੇ ਇੱਕ ਵਿਅਕਤੀ ਨਸ਼ੇ ਦੀ ਸਪਲਾਈ ਕਰਨ ਆ ਰਿਹਾ ਹੈ, ਜਿਸ 'ਤੇ ਫੋਰਨ ਕਾਰਵਾਈ ਕਰਦਿਆਂ ਸਪੈਸ਼ਲ ਨਾਕਾਬੰਦੀ ਦੌਰਾਨ ਇੱਕ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਕਾਬੂ ਕਰਕੇ, ਉਸ ਕੋਲੋਂ ਮੋਟਰਸਾਈਕਲ ਦੇ ਡਿੱਗੀ ਵਿੱਚ ਰੱਖੀ 205 ਗ੍ਰਾਮ ਹੈਰੋਇਨ ਬਰਾਮਦ ਕੀਤੀ।