ਲੁਧਿਆਣਾ ਪੁਲਿਸ ਨੇ ਦੋ ਪਰਿਵਾਰਾਂ ਦੇ ਝਗੜਿਆਂ ਦਾ ਨਿਪਟਾਰਾ ਕਰਨ ਲਈ ਲਗਾਇਆ ਮੈਗਾ ਕੈਂਪ - ਮੁਹਿੰਮ ਦਾ ਅਗਾਜ
ਲੁਧਿਆਣਾ: ਲੁਧਿਆਣਾ ਪੁਲਿਸ ਵੱਲੋਂ ਅੱਜ ਇੱਕ ਖ਼ਾਸ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸ ਵਿੱਚ ਕਾਫੀ ਲੰਮੇ ਸਮੇਂ ਤੋਂ ਚਲ ਰਹੇ ਕੁੜੀ ਦੇ ਸੁਹਰੇ ਪਰਿਵਾਰ ਨਾਲ ਝਗੜੇ ਨੂੰ ਹੱਲ ਕਰਨ ਦਾ ਉਪਰਾਲਾ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਦੱਸਿਆ ਕਿ ਕਾਫੀ ਸਮੇਂ ਤੋਂ ਚਲੇ ਆ ਰਹੇ ਪਰਿਵਾਰਕ ਝਗੜਿਆਂ ਦਾ ਹੱਲ ਕਰਨ ਲਈ ਇਹ ਉਪਰਾਲਾ ਕੀਤਾ ਗਿਆ ਹੈ ਜਿਸ ਦਾ ਮੰਤਵ ਲੋਕਾਂ ਦੇ ਘਰ ਵਸਾਉਣਾ ਹੈ। ਉਨ੍ਹਾਂ ਦੱਸਿਆ ਕਿ ਜਿੱਥੇ ਉੱਚ ਪੁਲਿਸ ਅਧਿਕਾਰੀ ਦੀ ਡਿਊਟੀ ਲਗਾਈ ਗਈ ਹੈ ਉੱਥੇ ਹੀ ਕੌਂਸਲਿੰਗ ਵਾਸਤੇ ਵੀ ਕਰਮਚਾਰੀਆਂ ਦੀ ਡਿਊਟੀ ਲਗਾਈ ਗਈ ਹੈ।