ਕਰਫਿਊ ਦੀ ਉਲੰਘਣਾ ਕਰਨ ਵਾਲਿਆਂ 'ਤੇ ਡਰੋਨ ਕੈਮਰੇ ਰਾਹੀਂ ਨਜ਼ਰ ਰੱਖੇਗੀ ਲੁਧਿਆਣਾ ਪੁਲਿਸ - ਲੁਧਿਆਣਾ ਪੁਲਿਸ
ਲੁਧਿਆਣਾ: ਕੋਰੋਨਾ ਵਾਇਰਸ ਦੇ ਸੰਕਟ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਨੇ ਕਰਫਿਊ ਦਾ ਸਮਾਂ 14 ਅਪ੍ਰੈਲ ਤੱਕ ਵੱਧਾ ਦਿੱਤਾ ਹੈ। ਇਸ ਦੇ ਤਹਿਤ ਪੁਲਿਸ ਪ੍ਰਸ਼ਾਸਨ ਵੱਲੋਂ ਕਰਫਿਊ ਦੀ ਉਲੰਘਣਾ ਕਰਨ ਵਾਲੇ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਲੁਧਿਆਣਾ ਪੁਲਿਸ ਡਰੋਨ ਕੈਮਰੇ ਰਾਹੀਂ ਕਰਫਿਊ ਦੀ ਉਲੰਘਣਾ ਕਰਨ ਵਾਲੇ ਲੋਕਾਂ 'ਤੇ ਨਜ਼ਰ ਰੱਖੇਗੀ।