ਕਿਸਾਨਾਂ ਦੇ ਹੱਕ 'ਚ ਲੁਧਿਆਣਾ ਵਾਸੀਆਂ ਨੇ ਕੇਂਦਰ ਸਰਕਾਰ ਖਿਲਾਫ ਕੱਢਿਆ ਰੋਸ ਮਾਰਚ - ਮੋਦੀ ਸਰਕਾਰ
ਲੁਧਿਆਣਾ: ਸ਼ਹਿਰ 'ਚ ਸਥਾਨਕ ਲੋਕਾਂ ਤੇ ਧਾਰਮਿਕ ਆਗੂਆਂ ਵੱਲੋਂ ਕਿਸਾਨਾਂ ਦੇ ਹੱਕ 'ਚ ਕੇਂਦਰ ਸਰਕਾਰ ਖਿਲਾਫ ਰੋਸ ਮਾਰਚ ਕੱਢਿਆ ਗਿਆ। ਇਹ ਰੋਸ ਮਾਰਚ ਸਰਾਭਾ ਨਗਰ ਤੋਂ ਲੈ ਕੇ ਕਿਪਸ ਮਾਰਕੀਟ ਤੱਕ ਕੱਢਿਆ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਣੇ ਕਈ ਸਿਆਸੀ ਤੇ ਧਾਰਮਿਕ ਆਗੂ ਇਸ ਰੋਸ ਮਾਰਚ 'ਚ ਸ਼ਾਮਲ ਹੋਏ। ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਹੱਕ 'ਚ ਫੈਸਲਾ ਸੁਣਾਉਣ ਦੀ ਅਪੀਲ ਕੀਤੀ। ਇਸ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੀ ਜਾਇਜ਼ ਮੰਗ ਮੰਨਣੀ ਚਾਹੀਦੀ ਹੈ।