ਜੇਲ੍ਹ 'ਚੋਂ ਹੀ ਨਸ਼ਾ ਤਸਕਰੀ ਕਰਵਾਉਣ ਵਾਲੇ ਮੁਲਜ਼ਮ ਕਾਬੂ - ਲੁਧਿਆਣਾ ਐਸਟੀਐਫ ਵੱਲੋਂ ਜੇਲ੍ਹ 'ਚੋਂ ਹੀ ਨਸ਼ਾ ਤਸਕਰੀ ਕਰਵਾਉਣ ਵਾਲੇ ਮੁਲਜ਼ਮ ਦਾ ਪਰਦਾਫਾਸ਼
ਲੁਧਿਆਣਾ ਐਸਟੀਐਫ ਦੀ ਟੀਮ ਨੇ ਜੇਲ੍ਹ 'ਚ ਬੰਦ ਨਸ਼ਾ ਤਸਕਰ ਵੱਲੋਂ ਜੇਲ੍ਹ ਦੇ ਅੰਦਰੋਂ ਹੀ ਮੋਬਾਈਲ ਫੋਨ 'ਤੇ ਬਾਹਰ ਬੈਠੇ ਆਪਣੇ ਸਾਥੀ ਦੀ ਮਦਦ ਨਾਲ ਨਸ਼ਾ ਤਸਕਰੀ ਕਰਵਾਉਣ ਦਾ ਪਰਦਾਫਾਸ਼ ਕਰਦਿਆਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਮੁਲਜ਼ਮ ਕੋਲੋਂ 840 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਗਈ ਹੈ। ਕੌਮਾਂਤਰੀ ਬਾਜ਼ਾਰ 'ਚ ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ।