ਨਵੀਆਂ ਪਾਬੰਦੀਆਂ ਦੇ ਚੱਲਦਿਆਂ ਲੁਧਿਆਣਾ ਦੇ ਵਪਾਰੀਆਂ ’ਚ ਸਰਕਾਰ ਖ਼ਿਲਾਫ਼ ਰੋਸ - ਨੁਕਸਾਨ ਦਾ ਜ਼ਿਕਰ
ਲੁਧਿਆਣਾ: ਕੋਰੋਨਾ ਮਹਾਂਮਾਰੀ ਦੇ ਲਗਾਤਾਰ ਵੱਧਦੇ ਮਾਮਲਿਆਂ ਵਿਚਾਲੇ ਪੰਜਾਬ ਸਰਕਾਰ ਪਾਬੰਦੀਆਂ ਖ਼ਿਲਾਫ਼ ਲੁਧਿਆਣਾ ਦੇ ਵਪਾਰੀਆਂ ਵਿਚ ਰੋਸ ਦੇਖਣ ਨੂੰ ਮਿਲਿਆ ਹੈ। ਜਿਨ੍ਹਾਂ ਨੇ ਇਸਨੂੰ ਪੱਖਪਾਤ ਪੂਰਨ ਦੱਸਿਆ ਹੈ ਅਤੇ ਉਨ੍ਹਾਂ ਨੂੰ ਹੋਣ ਵਾਲੇ ਨੁਕਸਾਨ ਦਾ ਜ਼ਿਕਰ ਕੀਤਾ ਹੈ। ਸਥਾਨਕ ਪ੍ਰਮੁੱਖ ਚੌੜਾ ਬਾਜ਼ਾਰ ਦੇ ਵਪਾਰੀਆਂ ਵੱਲੋਂ ਸੂਬਾ ਸਰਕਾਰ ਦੇ ਇਸ ਕਦਮ ਦਾ ਵਿਰੋਧ ਪ੍ਰਗਟਾਇਆ ਜਾ ਰਿਹਾ ਹੈ। ਵਪਾਰੀ ਆਗੂ ਬਿੱਟੂ ਗੁੰਬਰ ਨੇ ਦੋਸ਼ ਲਾਇਆ ਕਿ ਸੂਬਾ ਸਰਕਾਰ ਵਲੋਂ ਲਗਾਇਆ ਗਿਆ ਲਾਕਡਾਊਨ ਵਿਤਕਰੇ ਭਰਿਆ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਇਕ ਪਾਸੇ ਸਰਕਾਰ ਨੇ ਮੋਬਾਇਲਾਂ ਦੀ ਦੁਕਾਨਾਂ ਅਤੇ ਸ਼ਰਾਬ ਦੇ ਠੇਕੇ ਖੁੱਲ੍ਹੇ ਛੱਡੇ ਹੋਏ ਹਨ, ਜਦਕਿ ਰੈਡੀਮੇਡ ਕੱਪੜਿਆਂ ਦੀਆਂ ਦੁਕਾਨਾਂ ਬੰਦ ਹਨ।