ਲੁਧਿਆਣਾ: ਮਿਠਾਈਆ ਦੀਆਂ ਦੁਕਾਨਾਂ ਖੁੱਲ੍ਹਣ ਨਾਲ 7000 ਵਿਅਕਤੀਆਂ ਨੂੰ ਮਿਲਿਆ ਰੁਜ਼ਗਾਰ - covid-19
ਲੁਧਿਆਣਾ: ਕਰਫਿਊ ਦੌਰਾਨ ਲੋਕਾਂ ਨੂੰ ਰਾਹਤ ਦਿੰਦੇ ਹੋਏ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੇ ਮਿਠਾਈ ਤੇ ਖਾਣ ਪੀਣ ਵਾਲੀਆਂ ਦੁਕਾਨਾਂ ਨੂੰ ਖੋਲਣ ਤੇ ਹੋਮ ਡਿਲਵਰੀ ਕਰਨ ਦੀ ਇਜ਼ਾਜਤ ਦੇ ਦਿੱਤੀ ਹੈ। ਮਿਠਾਈਆਂ ਦੀ ਦੁਕਾਨਾਂ ਦੇ ਖੁਲਣ ਨਾਲ 7000 ਲੋਕਾਂ ਨੂੰ ਰੁਜ਼ਗਾਰ ਮਿਲਿਆ ਹੈ। ਮਸ਼ਹੂਰ ਮਿਠਾਈ ਵਿਕਰੇਤਾ ਨੇ ਕਿਹਾ ਕਿ ਉਹ ਕਾਫੀ ਖੁਸ਼ ਹਨ ਕਿ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਦੀ ਦੁਕਾਨਾਂ ਨੂੰ ਖੋਲ ਦਿੱਤਾ ਤੇ ਹੋਮ ਡਿਲੀਵਰੀ ਕਰਨ ਦੀ ਛੋਟ ਦਿੱਤੀ ਹੈ। ਉਨ੍ਹਾਂ ਕਿਹਾ ਕਿ ਲੋਕ ਕੋਰੋਨਾ ਮਹਾਂਮਾਰੀ ਤੋਂ ਘਬਰਾਏ ਹੋਏ ਹਨ ਜਿਸ ਕਾਰਨ ਉਨ੍ਹਾਂ ਵੱਲੋਂ ਆਰਡਰ ਨਹੀਂ ਕੀਤੇ ਜਾ ਰਹੇ।