ਜਲੰਧਰ ਵਿੱਚ ਸਾੜਿਆ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਦਾ ਪੁਤਲਾ
ਪੰਡਿਤ ਦੀਨਦਿਆਲ ਉਪ ਅਧਿਅਕਸ਼ ਸਮਰਿਤੀ ਮੰਚ ਵੱਲੋਂ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਦਾ ਪੁਤਲਾ ਸਾੜ ਕੇ ਪ੍ਰਦਰਸ਼ਨ ਕੀਤਾ ਗਿਆ। ਮੰਚ ਦੇ ਪ੍ਰਧਾਨ ਕ੍ਰਿਸ਼ਨ ਲਾਲ ਸ਼ਰਮਾ ਨੇ ਕਿਹਾ ਕਿ ਐਮਪੀ ਸਰਕਾਰ ਦੇ ਕੁਝ ਸਮੇਂ ਪਹਿਲਾਂ ਇੱਕ ਚੌਕ ਵਿੱਚੋਂ ਚੰਦਰ ਸ਼ੇਖਰ ਆਜ਼ਾਦ ਦਾ ਪੁਤਲਾ ਹਟਵਾਇਆ ਸੀ। ਉਨ੍ਹਾਂ ਕਿਹਾ ਕਿ ਪੁਤਲਾ ਹਟਾਉਦੇ ਹੋਏ ਮੁੱਖ ਮੰਤਰੀ ਨੇ ਕਿਹਾ ਸੀ ਕਿ ਇਸ ਚੌਕ ਨੂੰ ਖ਼ਤਮ ਕਰਨਾ ਹੈ। ਮੁੱਖ ਮੰਤਰੀ ਨੇ ਕਿਹਾ ਸੀ ਕਿ ਇਸ ਚੌਕ ਨੂੰ ਹਟਾਏ ਜਾਣ ਤੋਂ ਬਾਅਦ ਟ੍ਰੈਫਿਕ 'ਚ ਸੁਧਾਰ ਹੋਵੇਗਾ। ਸ਼ਰਮਾ ਨੇ ਕਿਹਾ ਕਿ ਇਸ ਸਭ ਤੋਂ ਬਾਅਦ ਚੌਕ ਖ਼ਤਮ ਕਰਨ ਦੀ ਬਜਾਏ ਮੱਧ ਪ੍ਰਦੇਸ਼ ਦੀ ਸਰਕਾਰ ਨੇ ਉਥੇ ਪੂਰਵ ਮੁੱਖ ਮੰਤਰੀ ਦਾ ਪੁਤਲਾ ਸਥਾਪਿਤ ਕਰ ਦਿੱਤਾ, ਜਿਸਦੇ ਵਿਰੋਧ ਵਿੱਚ ਉਹ ਇਹ ਪ੍ਰਦਰਸ਼ਨ ਕਰ ਰਹੇ ਹਨ।