ਪ੍ਰਸ਼ਾਸਨਿਕ ਢਿੱਲ ਦੀ ਮਾਰ ਝੱਲ ਰਿਹਾ ਬਟਾਲਾ ਪਟਾਕਾ ਫ਼ੈਕਟਰੀ ਹਾਦਸਾ - ਬਟਾਲਾ ਪਟਾਕਾ ਫ਼ੈਕਟਰੀ ਧਮਾਕੇ
ਬਟਾਲਾ ਪਟਾਕਾ ਫ਼ੈਕਟਰੀ ਧਮਾਕੇ ਦੀ ਜਾਂਚ ਲਈ ਮੁੱਖ ਮੰਤਰੀ ਵੱਲੋਂ ਮੈਜਿਸਟ੍ਰੇਟ ਜਾਂਚ ਦੇ ਹੁਕਮਾਂ ਤੋਂ ਇੱਕ ਹਫਤੇ ਬਾਅਦ ਇਸ ਦੀ ਜਾਂਚ ਸ਼ੁਰੂ ਹੋ ਗਈ ਹੈ। ਇਸ ਮਾਮਲੇ ਦੀ ਜਾਂਚ ਦਾ ਜ਼ਿੰਮਾ ਗੁਰਦਾਸਪੁਰ ਦੇ ਏ.ਡੀ.ਸੀ. ਜਨਰਲ ਤਜਿੰਦਰ ਪਾਲ ਸਿੰਘ ਸੰਧੂ ਨੂੰ ਸੌਂਪਿਆ ਗਿਆ ਹੈ। ਇਸ ਮਾਮਲੇ ਦੀ ਜਾਂਚ 2 ਹਫਤੇ ਚੱਲੇਗੀ ਜਿਸ ਤੋਂ ਬਾਅਦ ਰਿਪੋਰਟ ਤਿਆਰ ਕਰ ਕੇ ਪੰਜਾਬ ਸਰਕਾਰ ਨੂੰ ਸੌਂਪੀ ਜਾਵੇਗੀ। ਬਟਾਲਾ ਪਟਾਕਾ ਫੈਕਟਰੀ ਹਾਦਸੇ ਦੀ ਜਾਂਚ ਕਰ ਰਹੇ ਅਧਿਕਾਰੀ ਨੇ ਦੱਸਿਆ ਕਿ ਉਹ ਇਸ ਜਾਂਚ ਨੂੰ ਲੈ ਕੇ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਹਨ ਤੇ ਇਸ ਹਾਦਸੇ ਦੀ ਵੱਖ-ਵੱਖ ਪਹਿਲੂਆਂ ਦੇ ਅਧਾਰ 'ਤੇ ਜਾਂਚ ਕਰਣਗੇ। ਜਾਂਚ ਟੀਮ ਵੱਲੋਂ ਦੋ ਹਫਤਿਆਂ ਬਾਅਦ ਰਿਪੋਰਟ ਤਿਆਰ ਕਰ ਕੇ ਪੰਜਾਬ ਸਰਕਾਰ ਨੂੰ ਭੇਜੀ ਜਾਵੇਗੀ। ਦੱਸਣਯੋਗ ਹੈ ਕਿ ਗੁਰਦਾਸਪੁਰ ਦੇ ਬਟਾਲਾ ਦੀ ਪਟਾਕਾ ਫ਼ੈਕਟਰੀ 'ਚ ਹੋਏ ਹਾਦਸੇ ਵਿੱਚ ਕੁੱਲ 23 ਲੋਕਾਂ ਦੀ ਮੌਤ ਹੋ ਗਈ ਸੀ ਤੇ ਦੋ ਦਰਜਨ ਦੇ ਕਰੀਬ ਲੋਕ ਜ਼ਖ਼ਮੀ ਹੋ ਗਏ ਸਨ।