ਮੁਕਤੇਸ਼ਵਰ ਮਹਾਂਦੇਵ ਸ਼ਿਵ ਮੰਦਰ ਚਹਿਲਾ ਵਿਖੇ ਮਨਾਈ ਮਹਾਂਸ਼ਿਵਰਾਤਰੀ - ਮਹਾਂਸ਼ਿਵਰਾਤਰੀ ਦਾ ਤਿਉਹਾਰ
ਲੁਧਿਆਣਾ: ਅੱਜ ਦੇਸ਼ਭਰ 'ਚ ਬੜੀ ਧੂਮਧਾਮ ਨਾਲ ਮਹਾਂਸ਼ਿਵਰਾਰਤਰੀ ਦਾ ਤਿਉਹਾਰ ਮਨਾਇਆ ਗਿਆ। ਇਸ ਤਹਿਤ ਲੁਧਿਆਣਾ ਦੇ ਪਿੰਡ ਚਹਿਲਾ ਵਿਖੇ ਮੁਕਤੇਸ਼ਵਰ ਮਹਾਂਦੇਵ ਸ਼ਿਵ ਮੰਦਰ 'ਚ ਭਾਰੀ ਗਿਣਤੀ 'ਚ ਸ਼ਰਧਾਲੂ ਨਤਮਸਤਕ ਹੋਣ ਪੁੱਜੇ। ਸ਼ਰਧਾਲੂਆਂ ਨੇ ਭਗਵਾਨ ਸ਼ਿਵ ਦੀ ਪੂਜਾ ਅਰਚਨਾ ਕੀਤੀ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਤੇ ਮੰਦਰ ਪ੍ਰਬੰਧਕਾਂ ਵੱਲੋਂ ਸੰਗਤ ਲਈ ਉਚੇਚੇ ਪ੍ਰਬੰਧ ਕੀਤੇ ਗਏ।