ਮਜੀਠੀਆ ਨੇ ਸੰਜੇ ਸਿੰਘ ਅਤੇ ਕੈਪਟਨ ਸਰਕਾਰ 'ਤੇ ਵਿਨ੍ਹੇ ਨਿਸ਼ਾਨੇ - ਕਾਨੂੰਨ ਵਿਵਸਥਾ
ਹੁਸ਼ਿਆਰਪੁਰ:ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਮਜੀਠੀਆ (Bikramjit Singh Majithia) ਹੁਸ਼ਿਆਰਪੁਰ ‘ਚ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ ਦੇ ਘਰ ਵਿਖੇ ਪਹੁੰਚੇ। ਇਸ ਦੌਰਾਨ ਉਨ੍ਹਾਂ ਵੱਲੋਂ ਅਕਾਲੀ ਦਲ ‘ਚ ਸ਼ਾਮਲ ਹੋਣ ਵਾਲੇ ਨੌਜਵਾਨ ਹਰਜੀ ਬਾਜਵਾ ਦਾ ਜ਼ੋਰਦਾਰ ਸਵਾਗਤ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੀ ਕਾਂਗਰਸ ਸਰਕਾਰ ‘ਤੇ ਰੱਜ ਕੇ ਨਿਸ਼ਾਨੇ ਸਾਧੇ। ਇਸ ਦੌਰਾਨ ਉਨ੍ਹਾਂ ਨਵਜੋਤ ਸਿੰਘ ਸਿੱਧੂ ਨੂੰ ਵੀ ਲੰਮੇ ਹੱਥੀ ਲਿਆ। ਮਜੀਠੀਆ ਨੇ ਕਿਹਾ ਕਿ ਕਾਂਗਰਸ ਦੇ ਰਾਜ ਵਿੱਚ ਗੈਂਗਸਟਰ ਬਾਅਦ ਵੀ ਖ਼ੂਬ ਵਧਿਆ ਹੈ ਤੇ ਪੰਜਾਬ ‘ਚ ਕਾਨੂੰਨ ਵਿਵਸਥਾ ਨਾਮ ਦੀ ਕੋਈ ਚੀਜ਼ ਨਹੀਂ ਹੈ ਜੋ ਕਿ ਕੈਪਟਨ ਅਮਰਿੰਦਰ ਸਿੰਘ ਦੀ ਨਾਕਾਮੀ ਦਾ ਸਭ ਤੋਂ ਵੱਡਾ ਸਬੂਤ ਹੈ। ਆਪ ਆਗੂ ਸੰਜੇ ਸਿੰਘ ‘ਤੇ ਟਿੱਪਣੀ ਕਰਦਿਆਂ ਮਜੀਠੀਆ ਨੇ ਕਿਹਾ ਕਿ ਸੰਜੇ ਸਿੰਘ ਹੁਣ ਜਿੱਥੇ ਵੀ ਭੱਜ ਸਕਦਾ ਹੈ ਭੱਜ ਲਵੇ ਕਿਉਂਕਿ ਕੋਰਟ ਵੱਲੋਂ ਹੁਣ ਉਸ ਨੂੰ ਸਜ਼ਾ ਹੋਣੀ ਤੈਅ ਹੈ।
Last Updated : Sep 8, 2021, 6:07 AM IST