ਮਜੀਠੀਆ ਨੇ ਇਕਾਂਤਵਾਸ ਵਿੱਚ ਰਹਿ ਰਹੇ ਸ਼ਰਧਾਲੂਆਂ ਨਾਲ ਵੀਡੀਓ ਕਾਨਫਰੰਸ ਰਾਹੀਂ ਕੀਤੀ ਗੱਲਬਾਤ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
ਅੰਮ੍ਰਿਤਸਰ: ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਰਕਮ ਸਿੰਘ ਮਜੀਠੀਆ ਨੇ ਵੀਡੀਓ ਕਾਂਨਫਰੰਸ ਰਾਹੀਂ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਸਰਕਾਰ ਦੁਆਰਾ ਇਨ੍ਹਾਂ ਸ਼ਰਧਾਲੂਆਂ ਦੇ ਲਈ ਇਕਾਂਤਵਾਸ 'ਚ ਕੀਤੇ ਪ੍ਰਬੰਧਾਂ 'ਤੇ ਸਲਾਵ ਚੁੱਕੇ ਹਨ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਸ਼ਰਧਾਲੂਆਂ ਵੱਲ ਆਪ ਖੁਦ ਧਿਆਨ ਦੇਣ ਅਤੇ ਸੁਚੱਜੇ ਪ੍ਰਬੰਧ ਕੀਤੇ ਜਾਣ।