ਲਖੀਮਪੁਰੀ ਖੀਰੀ ਘਟਨਾ ਤੇ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਵੱਡਾ ਐਕਸ਼ਨ - ਕਿਸਾਨਾਂ ਦਾ ਵੱਡਾ ਐਕਸ਼ਨ
ਚੰਡੀਗੜ੍ਹ: ਖੇਤੀ ਕਾਨੂੰਨਾਂ (Agricultural laws) ਖਿਲਾਫ਼ ਦੇਸ਼ ਦੇ ਕਿਸਾਨਾਂ ਵਿੱਚ ਕੇਂਦਰ ਸਰਕਾਰ ਖਿਲਾਫ਼ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਨੂੰ ਘੇਰਨ ਦੇ ਲਈ ਵੱਡੇ ਐਲਾਨ ਕੀਤੇ ਗਏ ਹਨ ਤਾਂ ਕਿ ਸਰਕਾਰ ’ਤੇ ਦਬਾਅ ਬਣਾ ਕੇ ਕਾਨੂੰਨ ਰੱਦ ਕਰਵਾਏ ਜਾ ਸਕਣ। ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਦੱਸਿਆ ਕਿ ਲਖੀਮਪੁਰੀ ਖੀਰੀ ਘਟਨਾ ਦਾ ਇਨਸਾਫ ਨਾ ਮਿਲਣ ਨੂੰ ਲੈ ਕੇ 22 ਨਵੰਬਰ ਨੂੰ ਲਖਨਊ ਦੇ ਵਿੱਚ ਵੱਡੀ ਮਹਾਪੰਚਾਇਤ ਬੁਲਾਈ ਗਈ ਹੈ। ਇਸਦੇ ਨਾਲ ਹੀ ਉਨ੍ਹਾਂ ਦੱਸਿਆ ਕਿ 26 ਨਵੰਬਰ ਨੂੰ ਕਿਸਾਨਾਂ ਨੂੰ ਦਿੱਲੀ ਬਾਰਡਰਾਂ ਉੱਪਰ ਬੈਠਿਆਂ ਇੱਕ ਸਾਲ ਹੋ ਜਾਣਾ ਹੈ ਇਸ ਲਈ ਸੰਯੁਕਤ ਕਿਸਾਨ ਮੋਰਚਾ ਦੇ ਵੱਲੋਂ ਸੂਬੇ ਅਤੇ ਦੇਸ਼ ਦੇ ਕਿਸਾਨਾਂ ਨੂੰ ਵੱਧ ਤੋਂ ਵੱਧ ਬਾਰਡਰਾਂ ’ਤੇ ਪਹੁੰਚਣ ਦੀ ਅਪੀਲ ਕੀਤੀ। ਨਾਲ ਹੀ ਉਨ੍ਹਾਂ ਕੇਂਦਰ ਨੂੰ ਚਿਤਾਵਨੀ ਦਿੱਤੀ ਕਿ ਜੇ 26 ਨਵੰਬਰ ਤੱਕ ਖੇਤੀ ਕਾਨੂੰਨਾਂ ਨੂੰ ਲੈ ਕੇ ਸਰਕਾਰ ਨੇ ਕੋਈ ਫੈਸਲਾ ਨਾ ਲਿਆ ਤਾਂ ਉਨ੍ਹਾਂ ਵੱਲੋਂ 29 ਨਵੰਬਰ ਨੂੰ ਦਿੱਲੀ ਵੱਲ ਕੂਚ ਕੀਤਾ ਜਾਇਆ ਕਰੇਗਾ ਤੇ ਜਿੰਨ੍ਹਾਂ ਸਮਾਂ ਪਾਰਲੀਮੈਂਟ ਸੈਸ਼ਨ ਚੱਲੇਗਾ ਉਨ੍ਹਾਂ ਸਮਾਂ ਕਿਸਾਨ ਉੱਥੇ ਲਗਾਤਾਰ ਪਹੁੰਚਿਆ ਕਰਨਗੇ।